ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ ਨੇ ਨਵੇਂ ਸਾਲ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਟਾਂਡਾ ਦੇ ਨੌਜਵਾਨ ਦੀ ਹੋਈ ਮੌਤ
Monday, Jan 01, 2024 - 06:48 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਟਾਂਡਾ ਵਿਖੇ ਇਕ ਪਰਿਵਾਰ ਵਿਚ ਨਵੇਂ ਸਾਲ ਦੀਆਂ ਖ਼ੁਸ਼ੀਆਂ ਉਸ ਸਮੇਂ ਮਾਤਮ ਵਿਚ ਬਦਲ ਗਈਆਂ ਜਦੋਂ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ ਨੇ ਘਰ ਵਿਚ ਸੱਥਰ ਵਿਛਾ ਦਿੱਤੇ। ਟਾਂਡਾ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਰਾਜਾ ਸੁਖਵਿੰਦਰ ਸਿੰਘ ਕੋਟਲਾ ਦੇ ਕੈਨੇਡਾ ਵਿੱਚ ਪੜ੍ਹਾਈ ਵਾਸਤੇ ਗਏ ਨੌਜਵਾਨ ਪੁੱਤਰ ਅੰਮ੍ਰਿਤਪਾਲ ਸਿੰਘ ਦੀ ਕੈਨੇਡਾ ਵਿੱਚ ਹਾਰਟ ਅਟੈਕ ਨਾਲ ਮੌਤ ਹੋ ਗਈ।
ਸੱਟਡੀ ਬੇਸ 'ਤੇ ਕੈਨੇਡਾ ਦੇ ਮੋਂਟਰੀਆਲ ਵਿੱਚ ਰਹੇ 22 ਸਾਲਾ ਅੰਮ੍ਰਿਤਪਾਲ ਦੀ ਦੁੱਖ਼ਦਾਈ ਮੌਤ ਦੀ ਖ਼ਬਰ ਰਾਜਾ ਸੁਖਵਿੰਦਰ ਸਿੰਘ ਕੋਟਲਾ ਦੇ ਕੈਨੇਡਾ ਵਿੱਚ ਹੀ ਰਹਿ ਰਹੇ ਚਰਨਜੀਤ ਸਿੰਘ ਨੇ ਫੋਨ ਦੁਆਰਾ ਪੰਜਾਬ ਵਿੱਚ ਪਰਿਵਾਰਿਕ ਮੈਂਬਰਾਂ ਨੂੰ ਦਿੱਤੀ। ਜਿਸ ਤੋਂ ਬਾਅਦ ਪਰਿਵਾਰ ਸਮੇਤ ਪੂਰੇ ਇਲਾਕੇ ਵਿੱਚ ਵੀ ਨੌਜਵਾਨ ਪੁੱਤਰ ਦੀ ਮੌਤ ਹੋਣ ਕਾਰਨ ਸੋਗ ਦੀ ਲਹਿਰ ਦੌੜ ਗਈ। ਪੜ੍ਹਾਈ ਦੌਰਾਨ ਹੀ ਪਾਇਲਟ ਦੀ ਟ੍ਰੇਨਿੰਗ ਕਰ ਰਹੇ ਅੰਮ੍ਰਿਤਪਾਲ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ,ਵਿਧਾਇਕ ਦਸੂਆ ਕਰਮਵੀਰ ਸਿੰਘ ਘੁੰਮਣ, ਬਲਾਕ ਪ੍ਰਧਾਨ ਕੀ ਕੇਸ਼ਵ ਸੈਣੀ, ਸਿਟੀ ਪ੍ਰਧਾਨ ਨੰਬਰਦਾਰ ਜਗਜੀਵਨ ਜੱਗੀ ਤੋਂ ਇਲਾਵਾ ਹੋਰ ਲੋਕਾਂ ਨੇ ਰਾਜਾ ਸੁਖਵਿੰਦਰ ਸਿੰਘ ਨਾਲ ਗਹਿਰੇ ਦੁੱਖ਼ 'ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪੇਪਰਲੈੱਸ ਹੋਵੇਗੀ ਬਿਲਿੰਗ, ਹੁਣ ਮੋਬਾਇਲ ’ਤੇ ਦਿੱਸੇਗਾ ਵਰਤੇ ਯੂਨਿਟਾਂ ਦਾ ਡਾਟਾ
ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਤੋਂ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇ ਇੰਡੀਆ ਲਿਆਉਣ ਦੀ ਗੁਹਾਰ ਲਗਾਈ ਹੈ। ਇਸ ਦੁੱਖ਼ ਦੀ ਘੜੀ ਵਿੱਚ ਪਰਿਵਾਰਕ ਮੈਂਬਰਾਂ ਦਾ ਵਿਰਲਾਪ ਵੇਖਿਆ ਨਹੀਂ ਜਾ ਰਿਹਾ ਸੀ। ਇਕ ਭੈਣ ਦਾ ਇਕਲੌਤਾ ਪੁੱਤਰ ਅੰਮ੍ਰਿਤਪਾਲ ਸਿੰਘ ਕੈਨੇਡਾ ਵਿੱਚ ਆਰਟੀਫਿਸ਼ਅਲ ਇੰਟੈਲੀਜਸੀ ਵਿੱਚ ਕੋਸ ਕਰਨ ਉਪਰੰਤ ਪਾਇਲਟ ਦੀ ਟਰੇਨਿੰਗ ਵਾਸਤੇ ਤਿਆਰੀ ਕਰ ਰਿਹਾ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੀ 15 ਸਾਲਾ ਕੁੜੀ ਨਾਲ ਗੈਂਗਰੇਪ, ਪੀੜਤਾ ਨੇ ਕਰ ਲਈ ਖ਼ੁਦਕੁਸ਼ੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।