ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਅਮਰੀਕਾ ਵਿਖੇ ਸੜਕ ਹਾਦਸੇ ਦੌਰਾਨ ਟਾਂਡਾ ਦੇ ਨੌਜਵਾਨ ਦੀ ਮੌਤ

Thursday, Feb 15, 2024 - 06:54 PM (IST)

ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਅਮਰੀਕਾ ਵਿਖੇ ਸੜਕ ਹਾਦਸੇ ਦੌਰਾਨ ਟਾਂਡਾ ਦੇ ਨੌਜਵਾਨ ਦੀ ਮੌਤ

ਟਾਂਡਾ ਉੜਮੁੜ/ਅਮਰੀਕਾ (ਵਰਿੰਦਰ ਪੰਡਿਤ)- - ਟਾਂਡਾ ਦੇ ਪਿੰਡ ਜਹੂਰਾ ਵਾਸੀ ਨੌਜਵਾਨ ਦੀ ਅਮਰੀਕਾ ਵਿਚ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਦੇ ਰੂਪ ਵਿਚ ਹੋਈ ਹੈ| ਇਹ ਵੀ ਪਤਾ ਲੱਗਾ ਹੈ ਕਿ ਉਕਤ ਨੌਜਵਾਨ ਦਾ ਪਤਾ ਲੈਣ ਜਾ ਰਹੇ ਇਸ ਦੇ ਰਿਸ਼ਤੇਦਾਰ ਦੀ ਵੀ ਕਾਰ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਰਿਸ਼ਤੇਦਾਰ ਦੀ ਪਛਾਣ ਪ੍ਰਭਜੋਤ ਸਿੰਘ ਪੁੱਤਰ ਜੁਗਿੰਦਰ ਸਿੰਘ ਵਾਸੀ ਪਿੰਡ ਤਲਵੰਡੀ ਡੱਡੀਆਂ ਵਜੋਂ ਹੋਈ ਹੈ। ਵਰਿੰਦਰ 11 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ |

ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਜਦੋਂ ਉਹ ਸਾਈਕਲ 'ਤੇ ਕੰਮ ਤੇ ਜਾ ਰਿਹਾ ਸੀ ਤਾਂ ਉਸ ਵਿਚ ਕਾਰ ਨੇ ਟੱਕਰ ਮਾਰ ਦਿੱਤੀ | ਜਿਸ ਕਰਕੇ ਉਸ ਦੀ ਮੌਤ ਹੋ ਗਈ| ਨੌਜਵਾਨ ਦੇ ਤਾਇਆ ਗੁਰਚਰਨ ਸਿੰਘ ਨੇ ਦੱਸਿਆ ਕਿ 20 ਵਰ੍ਹਿਆਂ ਦਾ ਵਰਿੰਦਰ ਅਜੇ ਕੁਆਰਾ ਸੀ। ਇਸ ਦੁਖ਼ਦ ਸੂਚਨਾ ਤੋਂ ਬਾਅਦ ਪਰਿਵਾਰ ਸਦਮੇ ਵਿਚ ਹੈ ਅਤੇ ਪਿੰਡ ਵਿਚ ਸੋਗ ਦੀ ਲਹਿਰ ਹੈ| ਵਰਿੰਦਰ ਦੇ ਪਰਵਾਰ ਨੇ ਉਸ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ |

ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ 'ਚ ਬੰਦ ਨਹੀਂ ਹੋਣਗੇ ਪੈਟਰੋਲ ਪੰਪ, ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਦਾ ਅਹਿਮ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News