Punjab:ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਸੋਹਣਾ-ਸੁਨੱਖਾ ਪੁੱਤ, 2 ਭੈਣਾਂ ਦੇ ਇਕਲੌਤੇ ਭਰਾ ਦੀ ਪੁਰਤਗਾਲ ''ਚ ਮੌਤ
Friday, Oct 17, 2025 - 04:47 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੁਰਤਗਾਲ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੁਰਤਗਾਲ 'ਚ ਵਾਪਰੇ ਇਕ ਸੜਕ ਹਾਦਸੇ ਦੌਰਾਨ ਟਾਂਡਾ ਦੇ ਪਿੰਡ ਗਿੱਲਾਂ ਨਾਲ ਸੰਬੰਧਤ ਇਕ ਨੌਜਵਾਨ ਦੀ ਮੌਤ ਹੋ ਗਈ। ਉਕਤ ਨੌਜਵਾਨ 2 ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਸਰਵਨ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ 4 ਸਾਲ ਪਹਿਲਾਂ ਆਪਣੇ ਬਿਹਤਰ ਭਵਿੱਖ ਅਤੇ ਰੋਜ਼ੀ-ਰੋਟੀ ਵਾਸਤੇ ਵਿਦੇਸ਼ ਪੁਰਤਗਾਲ ਗਿਆ ਸੀ ਅਤੇ ਉੱਥੇ ਜਾ ਕੇ ਉਹ ਖੇਤੀਬਾੜੀ ਦਾ ਕੰਮ ਕਰਦਾ ਸੀ। ਕੰਮ 'ਤੇ ਜਾਂਦੇ ਸਮੇਂ ਮੋਟਰਸਾਈਕਲ ਨਾਲ ਵਾਪਰੇ ਹਾਦਸੇ ਵਿੱਚ ਜਸਵਿੰਦਰ ਦੀ ਮੌਤ ਹੋ ਗਈ। ਇਸ ਹਾਦਸੇ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਬੀਤੀ ਰਾਤ ਫੋਨ 'ਤੇ ਪਤਾ ਲੱਗਿਆ।
ਇਹ ਵੀ ਪੜ੍ਹੋ: DIG ਭੁੱਲਰ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, 14 ਦਿਨਾਂ ਲਈ ਭੇਜਿਆ ਗਿਆ ਜੁਡੀਸ਼ੀਅਲ ਰਿਮਾਂਡ 'ਤੇ
ਦੱਸਣਯੋਗ ਹੈ ਕਿ ਜਸਵਿੰਦਰ ਸਿੰਘ 2 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀਆਂ ਭੈਣਾਂ ਦੇ ਵਿਆਹ ਕਰਨ ਵਾਸਤੇ ਵਿਦੇਸ਼ ਆਉਣ ਤੋਂ ਉਸ ਦੀ ਉਡੀਕ ਕੀਤੀ ਜਾ ਰਹੀ ਸੀ ਕਿ ਪਰਿਵਾਰ 'ਤੇ ਉਸ ਸਮੇਂ ਦੁੱਖ਼ਾਂ ਦਾ ਪਹਾੜ ਟੁੱਟ ਗਿਆ ਜਦੋਂ ਪਰਿਵਾਰ ਨੂੰ ਜਸਵਿੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲੀ। ਇਸ ਸਬੰਧੀ ਜਸਵਿੰਦਰ ਸਿੰਘ ਦੇ ਪਿਤਾ ਸਰਵਨ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆ ਕੇ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਆਪਣੇ ਇਕਲੌਤੇ ਪੁੱਤਰ ਦੀ ਖ਼ਬਰ ਸੁਣਨ ਮਗਰੋਂ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਰਿਵਾਰ ਦਾ ਵਿਰਲਾਪ ਵੇਖਿਆ ਨਹੀਂ ਜਾ ਰਿਹਾ ਸੀ। ਪੀੜਤ ਪਰਿਵਾਰ ਨੇ ਭਾਰਤ ਸਰਕਾਰ ਤੋਂ ਜਸਵਿੰਦਰ ਸਿੰਘ ਦੀ ਮ੍ਰਿਤਕ ਦੇ ਭਾਰਤ ਲਿਆਉਣ ਵਾਸਤੇ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹੌਲਦਾਰ ਤੇ ਸਬ ਇੰਸਪੈਕਟਰ ਦੀ ਅੱਧੀ ਦਰਜਨ ਨੌਜਵਾਨਾਂ ਨੇ ਕੀਤੀ ਕੁੱਟਮਾਰ, ਹੈਰਾਨ ਕਰੇਗਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8