ਟਾਂਡਾ ਵਿਖੇ ਵਿਆਹ ਦਾ ਝਾਂਸਾ ਦੇ ਕੇ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ

Wednesday, Jun 15, 2022 - 06:12 PM (IST)

ਟਾਂਡਾ ਵਿਖੇ ਵਿਆਹ ਦਾ ਝਾਂਸਾ ਦੇ ਕੇ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਜਸਵਿੰਦਰ)- ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ ਜਬਰ -ਜ਼ਿਨਾਹ ਕਰਨ ਦੇ ਦੋਸ਼ ਵਿਚ ਨਾਮਜ਼ਦ ਮੁਲਜ਼ਮ ਨੂੰ ਟਾਂਡਾ ਪੁਲਸ ਨੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਏ. ਐੱਸ. ਆਈ. ਮਨਿੰਦਰ ਕੌਰ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਜਗਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਖ਼ਰਲ ਖ਼ੁਰਦ ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਖ਼ਿਲਾਫ਼ 16 ਅਕਤੂਬਰ 2021 ਨੂੰ ਥਾਣਾ ਟਾਂਡਾ ਵਿਚ ਮਾਮਲਾ ਦਰਜ ਹੋਇਆ ਸੀ। ਇਹ ਮਾਮਲਾ ਪੀੜਤ ਕੁੜੀ ਵੱਲੋਂ ਡੀ. ਆਈ. ਜੀ.ਜਲੰਧਰ ਰੇਂਜ ਨੂੰ ਦਿੱਤੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਸੀ। 

ਇਹ ਵੀ ਪੜ੍ਹੋ: ਨਵੀਂ ਐਕਸਾਈਜ਼ ਪਾਲਿਸੀ ਤਹਿਤ 2 ਲੱਖ ‘ਮਹਿੰਗਾ’ ਮਿਲੇਗਾ ਸ਼ਰਾਬ ਪਿਲਾਉਣ ਦਾ ‘ਲਾਇਸੈਂਸ’, ਇੰਝ ਲੱਗੇਗਾ ਜੁਗਾੜ

ਇਸ ਮਾਮਲੇ ਵਿਚ ਮੁਲਜ਼ਮ ਦੇ ਪਰਿਵਾਰ ਦੇ ਹੋਰ ਮੈਂਬਰ ਵੀ ਨਾਮਜ਼ਦ ਸਨ ਪਰ ਜਾਂਚ ਵਿਚ ਉਨ੍ਹਾਂ ਨੂੰ ਬੇਗੁਨਾਹ ਪਾਇਆ ਗਿਆ। ਕੁੜੀ ਨੇ ਆਪਣੇ ਬਿਆਨ ਵਿਚ ਦੋਸ਼ ਲਾਇਆ ਸੀ ਕਿ ਇਸ ਮੁਲਜ਼ਮ ਨੇ ਉਸ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਦੀ ਮਰਜ਼ੀ ਖ਼ਿਲਾਫ਼ ਜਬਰ-ਜ਼ਿਨਾਹ ਕੀਤਾ। ਪੁਲਸ ਨੇ ਹੁਣ ਮੁਲਜ਼ਮ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਭੁਲੱਥ 'ਚ ਸ਼ਰਮਨਾਕ ਘਟਨਾ, ਨੌਜਵਾਨ ਨੂੰ ਪੁੱਠਾ ਟੰਗ ਕੇ ਦਰੱਖ਼ਤ ਨਾਲ ਲਟਕਾਇਆ, ਜਾਣੋ ਕਿਉਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News