ਟਾਂਡਾ: ਕੜਾਕੇ ਦੀ ਠੰਡ ਨੇ ਠਾਰੇ ਲੋਕ, ਧੁੰਦ ਨੇ ਕੀਤਾ ਹਾਲੋਂ-ਬੇਹਾਲ
Saturday, Dec 19, 2020 - 10:11 AM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਸਰਦੀ ’ਚ ਅਚਾਨਕ ਹੋਰ ਜ਼ਿਆਦਾ ਵਾਧਾ ਹੋਣ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਤ ਹੋ ਰਿਹਾ ਹੈ ਅਤੇ ਅੱਤ ਦੀ ਪੈ ਰਹੀ ਸਰਦੀ ਨੇ ਲੋਕਾਂ ਨੂੰ ਹਾਲੋਂ-ਬੇਹਾਲ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ: ਦੁੱਖਦਾਇਕ ਖ਼ਬਰ: ਕਿਸਾਨੀ ਸੰਘਰਸ਼ ’ਚ ਦਿੱਲੀ ਜਾ ਰਹੇ ਬਲਾਚੌਰ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
ਇਕ ਪਾਸੇ ਜਿੱਥੇ ਸਰਦੀ ਦੇ ਮੌਸਮ ਕਾਰਨ ਸਵੇਰ ਸਾਰ ਹੀ ਗਹਿਰੀ ਅਤੇ ਸੰਘਣੀ ਧੁੰਦ ਕਾਰਨ ਸੜਕਾਂ ’ਤੇ ਵਾਹਨਾਂ ਦਾ ਚੱਲਣਾ ਮੁਸ਼ਕਿਲ ਹੋ ਗਿਆ ਹੈ ਉਥੇ ਹੀ ਦਿਨ ਵੇਲੇ ਚੱਲ ਰਹੀ ਸੀਤ ਲਹਿਰ ਨੇ ਲੋਕਾਂ ਨੂੰ ਦਿਨ ਭਰ ਠਰੂ-ਠਰੂ ਕਰਨ ਲਈ ਮਜਬੂਰ ਕੀਤਾ ਹੋਇਆ ਹੈ। ਖ਼ਾਸ ਕਰਕੇ ਮੈਦਾਨੀ ਇਲਾਕਿਆਂ ’ਚ ਲਗਾਤਾਰ ਠੰਢ ਵਧਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ’ਚ ਭਾਰੀ ਵਾਧਾ ਹੋਇਆ ਹੈ ਹਾਲਾਂਕਿ ਕੱਲ੍ਹ ਬਾਅਦ ਦੁਪਹਿਰ ਕੁਝ ਸਮੇਂ ਲਈ ਸੂਰਜ ਦੇਵਤਾ ਦੇ ਦਰਸ਼ਨ ਹੋਏ ਪਰ ਠੰਡ ਤੋਂ ਨਿਜਾਤ ਦਿਵਾਉਣ ਲਈ ਇਹ ਧੁੱਪ ਕਾਰਗਰ ਸਾਬਤ ਨਹੀਂ ਹੋਈ।
ਇਹ ਵੀ ਪੜ੍ਹੋ: ਕਿਸਾਨੀ ਸੰਘਰਸ਼ ਲੇਖੇ ਲੱਗੀਆਂ 22 ਦਿਨਾਂ ’ਚ ਪੰਜਾਬ ਦੀਆਂ ਇਹ 22 ਅਨਮੋਲ ਜ਼ਿੰਦੜੀਆਂ
ਜੇਕਰ ਮੌਸਮ ਵਿਭਾਗ ਦੀ ਮੰਨੀਏ ਤਾਂ ਇਹ ਸਰਦੀ ਆਉਣ ਵਾਲੇ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਹੀ ਆਪਣਾ ਕਹਿਰ ਢਾਹੇਗੀ। ਅੱਤ ਦੀ ਸਰਦੀ ਤੋਂ ਬਚਣ ਲਈ ਲੋਕ ਜਿੱਥੇ ਘਰਾਂ ’ਚ ਰਹਿਣ ਨੂੰ ਮਜਬੂਰ ਹਨ, ਉਥੇ ਹੀ ਜੇਕਰ ਗੱਲ ਕਰੀਏ ਤਾਂ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ, ਟਾਂਡਾ ਹੁਸ਼ਿਆਰਪੁਰ ਮਾਰਗ, ਟਾਂਡਾ ਸ੍ਰੀ ਹਰਗੋਬਿੰਦਪੁਰ ਸੜਕ ’ਤੇ ਪਈ ਸੰਘਣੀ ਧੁੰਦ ਕਾਰਨ ਵਾਹਨਾਂ ਦੀ ਗਤੀ ਬਿਲਕੁਲ ਹੀ ਹੌਲੀ ਰਫ਼ਤਾਰ ਵਿੱਚ ਚੱਲ ਰਹੀ ਹੈ ਅਤੇ ਵਾਹਨ ਚਾਲਕਾਂ ਨੁੰ ਸੰਘਣੀ ਧੁੰਦ ਕਾਰਨ ਸਫ਼ਰ ਕਰਨ ਵਿੱਚ ਬਹੁਤ ਦਿੱਕਤ ਆ ਰਹੀ ਹੈ ਹਾਲਾਂਕਿ ਟਰੈਫਿਕ ਮਹਿਕਮੇ ਨੇ ਲੋਕਾਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਹੋਈਆਂ ਹਨ ਕਿ ਸੰਘਣੀ ਧੁੰਦ ਕਾਰਨ ਵਾਹਨਾਂ ਨੂੰ ਹੌਲੀ ਰਫ਼ਤਾਰ ਨਾਲ ਚਲਾਇਆ ਜਾਵੇ ਤਾਂ ਜੋ ਕਿਸੇ ਵੀ ਸੜਕ ਹਾਦਸੇ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ: ਡਿੱਗਦੀ ਸਾਖ਼ ਨੂੰ ਬਚਾਉਣ ਲਈ ਸੁਖਬੀਰ ਘਟੀਆ ਤੇ ਬੇਤੁਕੀ ਬਿਆਨਬਾਜ਼ੀ ਕਰ ਰਹੇ: ਤਰੁਣ ਚੁੱਘ
ਇਹ ਵੀ ਪੜ੍ਹੋ: ਸਹੁਰੇ ਨੇ ਨਹਾਉਂਦੀ ਨੂੰਹ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੀਤੀਆਂ ਵਾਇਰਲ, NRI ਪਤੀ ਨੇ ਵੀ ਕੀਤਾ ਰੂਹ ਕੰਬਾਊ ਕਾਂਡ