ਟਾਂਡਾ ’ਚ ਪਈ ਸੰਘਣੀ ਧੁੰਦ ਕਾਰਨ ਠਰੇ ਲੋਕ, ਵਿਜ਼ੀਬਿਲਟੀ ਹੋਈ ਜ਼ੀਰੋ
Monday, Dec 28, 2020 - 05:26 AM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਹੱਡ ਚੀਰਵੀਂ ਠੰਡ, ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਲੋਕਾਂ ਨੂੰ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਬੇਸ਼ੱਕ ਬੀਤੀ ਸ਼ਾਮ ਅਤੇ ਰਾਤ ਨੂੰ ਹੋਈ ਹਲਕੀ ਬਾਰਸ਼ ਕਾਰਨ ਇਹ ਆਸ ਕੀਤੀ ਜਾ ਰਹੀ ਸੀ ਕਿ ਅੱਜ ਸਵੇਰੇ ਧੁੰਦ ਨਹੀਂ ਪਵੇਗੀ ਪਰ ਸਵੇਰ ਹੁੰਦਿਆਂ ਹੀ ਪਈ ਸੰਘਣੀ ਧੁੰਦ ਅਤੇ ਹੱਡ ਚੀਰਵੀਂ ਠੰਡ ਨੇ ਲੋਕਾਂ ਨੂੰ ਇਕ ਵਾਰ ਫਿਰ ਤੋਂ ਅਤਿ ਦੀ ਸਰਦੀ ਦਾ ਸਾਹਮਣਾ ਕਰਨ ਲਈ ਮਜਬੂਰ ਕਰ ਦਿੱਤਾ।
ਸਵੇਰ ਸਾਰ ਹੀ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ (0) ਸੀ ਅਤੇ ਜਿਸ ਕਾਰਨ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ, ਟਾਂਡਾ ਹੁਸ਼ਿਆਰਪੁਰ ਅਤੇ ਟਾਂਡਾ ਸ੍ਰੀ ਹਰਗੋਬਿੰਦਪੁਰ ਅਤੇ ਵਾਹਨ ਚਾਲਕਾਂ ਨੂੰ ਸਵੇਰੇ ਦੱਸ ਵਜੇ ਤੋਂ ਬਾਅਦ ਵੀ ਆਪਣੀਆਂ ਲਾਈਟਾਂ ਜਗਾ ਕੇ ਚੱਲਣ ਲਈ ਮਜਬੂਰ ਹੋਣਾ ਪੈ ਰਿਹਾ ਸੀ। ਲਗਾਤਾਰ ਪੈ ਰਹੀ ਹੱਡ ਚੀਰਵੀਂ ਠੰਡ ਕਾਰਨ ਆਮ ਜਨ ਜੀਵਨ ਲਗਾਤਾਰ ਪ੍ਰਭਾਵਿਤ ਹੋ ਰਿਹਾ ਹੈ।