ਹਫ਼ਤਾਵਾਰੀ ਕਰਫ਼ਿਊ ਦੌਰਾਨ ਟਾਂਡਾ ਰਿਹਾ ਮੁਕੰਮਲ ਬੰਦ, ਸੜਕਾਂ 'ਤੇ ਛਾਇਆ ਸੰਨਾਟਾ

Saturday, May 01, 2021 - 03:49 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਗ੍ਰਹਿ ਅਤੇ ਨਿਆਂ ਮਹਿਕਮਾ, ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਕੋਵਿਡ-19 ਦੇ ਫੈਲਾਅ ਨੂੰ ਰੋਕਣ ਹਫਤਾਵਾਰੀ ਕਰਫ਼ਿਊ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ : ਸ਼ਨੀਵਾਰ ਤੇ ਐਤਵਾਰ ਨੂੰ ਜਲੰਧਰ ਜ਼ਿਲ੍ਹੇ ’ਚ ਨਹੀਂ ਹੋ ਸਕਣਗੇ ਵਿਆਹ, ਡੀ. ਸੀ. ਨੇ ਲਾਈਆਂ ਇਹ ਪਾਬੰਦੀਆਂ

PunjabKesari

ਇਸ ਦੌਰਾਨ ਟਾਂਡਾ ਇਲਾਕਾ ਮੁਕੰਮਲ ਬੰਦ ਰਿਹਾ। ਸ਼ਨੀਵਾਰ ਸਵੇਰ ਤੋਂ ਹੀ ਦੁਕਾਨਾਂ ਅਤੇ ਹੋਰ ਵਪਾਰਕ ਅਦਾਰੇ ਬੰਦ ਸਨ ਅਤੇ ਸੜਕਾਂ ਉਤੇ ਚਹਿਲ-ਪਹਿਲ ਘੱਟ ਸੀ, ਸਮਾਂ ਦੇ ਵਧਣ ਨਾਲ ਸੜਕਾਂ ਤੇ ਸਨਾਟਾ ਪਸਰ ਗਿਆ ਅਤੇ ਟ੍ਰੈਫਿਕ ਵੀ ਘੱਟ ਗਈ ਹੈ, ਜਿੱਥੇ ਪੁਲਸ ਪ੍ਰਸ਼ਾਸਨ ਸਰਕਾਰੀ ਹੁਕਮਾਂ ਲਈ ਲੋਕਾਂ ਨੂੰ ਸੁਚੇਤ ਕਰ ਰਿਹਾ ਹੈ, ਉੱਥੇ ਲੋਕ ਖ਼ੁਦ ਵੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਲਾਕਡਾਊਨ ਦੀ ਪਾਲਣਾ ਕਰਦੇ ਦਿਸੇ। 

ਇਹ ਵੀ ਪੜ੍ਹੋ : ਜਲੰਧਰ ਸ਼ਹਿਰ ’ਚ ‘ਵੀਕੈਂਡ ਲਾਕਡਾਊਨ’ ਦੌਰਾਨ ਪਸਰਿਆ ਸੰਨਾਟਾ, ਜਾਣੋ ਕੀ-ਕੀ ਹੈ ਖੁੱਲ੍ਹਾ ਤੇ ਕੀ ਹੈ ਬੰਦ

PunjabKesari

ਜਾਰੀ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਦੀਆਂ ਸਾਰੀਆਂ ਦੁਕਾਨਾਂ (ਮਲਟੀਪਲੈਕਸ ਅਤੇ ਮਾਲ ਵਿੱਚ ਸ਼ਾਪਿੰਗ ਦੁਕਾਨਾਂ ਸਹਿਤ) ਹਰ ਰੋਜ਼ ਸ਼ਾਮ 5 ਵਜੇ ਬੰਦ ਕਰਨ ਦੇ ਹੁਕਮ ਦਿੱਤੇ ਹਨ, ਇਨ੍ਹਾਂ ਦੁਕਾਨਾਂ ਵੱਲੋਂ ਰਾਤ 9  ਵਜੇ ਤੱਕ ਹੋਮ ਡਿਲੀਵਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਚੱਲਦੇ ਰਾਤ ਦੇ ਕਰਫਿਊ ਦੇ ਸਮੇਂ ਵਿੱਚ ਬਦਲਾਅ ਕਰਦੇ ਹੋਏ ਆਮ ਲੋਕਾਂ ਦੇ ਗੈਰ-ਜ਼ਰੂਰੀ ਆਵਾਜਾਈ ’ਤੇ ਹੁਣ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਪਾਬੰਦੀ ਲਗਾ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਫਿਲਹਾਲ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਨਹੀਂ ਲੱਗੇਗੀ ਕੋਰੋਨਾ ਵੈਕਸੀਨ, ਜਾਣੋ ਵਜ੍ਹਾ

PunjabKesari

ਇਸ ਦੌਰਾਨ ਜ਼ਿਲ੍ਹੇ ਦੀਆਂ ਹੱਦਾਂ ਵਿੱਚ ਗੈਰ ਜ਼ਰੂਰੀ ਆਵਾਜਾਈ ਅਤੇ ਵਿਅਕਤੀਗਤ ਗਤੀਵਿਧੀਆਂ ਬੰਦ ਰਹਿਣਗੀਆਂ। ਉਨ੍ਹਾਂ ਕਿਹਾ ਕਿ ਸੇਵਾ ਉਦਯੋਗ ਸਹਿਤ ਸਾਰੇ ਨਿੱਜੀ ਦਫ਼ਤਰਾਂ ਨੂੰ ਕੇਵਲ ਘਰ ਤੋਂ ਕੰਮ ਕਰਨ ਦੀ ਆਗਿਆ ਹੈ।

ਇਹ ਵੀ ਪੜ੍ਹੋ : ਕੋਵਿਡ ਰਿਵਿਊ ਬੈਠਕ ਖ਼ਤਮ, ਕੈਪਟਨ ਨੇ ਸੰਪੂਰਨ ਲਾਕਡਾਊਨ ਤੋਂ ਕੀਤਾ ਸਾਫ਼ ਇਨਕਾਰ (ਵੀਡੀਓ)

PunjabKesari

PunjabKesari

ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ ਨੌਜਵਾਨ ਨੇ ਜਲੰਧਰ ਵਿਖੇ ਰੇਲਵੇ ਟ੍ਰੈਕ ’ਤੇ ਖੜ੍ਹ ਕੇ ਲਾਈ ਖ਼ੁਦ ਨੂੰ ਅੱਗ, DMC ’ਚ ਤੋੜਿਆ ਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News