ਨਕਾਬਪੋਸ਼ ਲੁਟੇਰਿਆਂ ਨੇ ਲੁੱਟਿਆ ਪੈਟਰੋਲ ਪੰਪ

11/01/2019 12:29:53 PM

ਟਾਂਡਾ ਉੜਮੁੜ੍ਹ (ਵਰਿੰਦਰ ਪੰਡਿਤ) - ਸਵਿਫਟ ਕਾਰ ਸਵਾਰ ਨਕਾਬਪੋਸ਼ ਲੁਟੇਰਿਆਂ ਵਲੋਂ ਅੱਡਾ ਸਕਰਾਲਾ ਨੇੜੇ ਸਥਿਤ ਪੈਟਰੋਲ ਪੰਪ 'ਤੇ ਹਥਿਆਰਾਂ ਦੇ ਜ਼ੋਰ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਸੂਚਨਾ ਮਿਲੀ ਹੈ। ਵਾਰਦਾਤ ਦੀ ਇਹ ਘਟਨਾ ਬੀਤੀ ਰਾਤ 10 ਕੁ ਵਜੇ ਦੀ ਹੈ। ਪੰਪ ਦੇ ਸੰਚਾਲਕ ਸਤੀਸ਼ ਨਈਅਰ ਨਿਵਾਸੀ ਟਾਂਡਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਲੁਟੇਰੇ ਹਥਿਆਰ ਲੈ ਕੇ ਉਨ੍ਹਾਂ ਦੇ ਪੈਟਰੋਲ ਪੰਪ 'ਤੇ ਆ ਗਏ, ਜਿਨ੍ਹਾਂ ਦੇ ਮੂੰਹ ਢੱਕੇ ਹੋਏ ਸਨ। ਉਕਤ ਲੁਟੇਰਿਆਂ ਨੇ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਦੇ ਜ਼ੋਰ 'ਤੇ ਪੰਪ ਦੇ ਦੋਵਾਂ ਕਰਿੰਦਿਆਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਨ੍ਹਾਂ ਦੀ ਕੁੱਟਮਾਰ ਕਰ ਦਿੱਤੀ ਅਤੇ ਕਰੀਬ 23 ਹਜ਼ਾਰ ਰੁਪਏ ਦੀ ਨਕਦੀ ਸਣੇ 40 ਹਜ਼ਾਰ ਰੁਪਏ ਦਾ ਇੰਜਣ ਆਇਲ ਲੈ ਕੇ ਟਾਂਡਾ ਵੱਲ ਫਰਾਰ ਹੋ ਗਏ।

ਘਟਨਾ ਦੀ ਸੂਚਨਾ ਮਿਲਣ 'ਤੇ ਪੁੱਜੀ ਪੁਲਸ ਨੇ ਪੰਪ ਦੇ ਸੰਚਾਲਕ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। |

rajwinder kaur

This news is Content Editor rajwinder kaur