ਡੋਪ ਟੈਸਟ ਪਾਜ਼ੇਟਿਵ ਆਉਣ ''ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ ਦਰਜ, ਨਸ਼ਾ ਛਡਾਊ ਕੇਂਦਰ ਭੇਜਿਆ

Tuesday, Aug 11, 2026 - 07:40 AM (IST)

ਡੋਪ ਟੈਸਟ ਪਾਜ਼ੇਟਿਵ ਆਉਣ ''ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ ਦਰਜ, ਨਸ਼ਾ ਛਡਾਊ ਕੇਂਦਰ ਭੇਜਿਆ

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਟਾਂਡਾ ਪੁਲਸ ਨੇ ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਪਿੰਡ ਦੇਵੀਦਾਸਪੁਰਾ ਵਾਸੀ ਇਕ ਵਿਅਕਤੀ ਦੇ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਦੇ ਅਧੀਨ ਮਾਮਲਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਚ. ਓ.ਅਮਰਜੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਪੁਲਸ ਟੀਮ ਨੇ ਉਸ ਵੇਲੇ ਕੀਤੀ, ਜਦੋਂ ਪੁਲਸ ਦੀ ਟੀਮ ਪਿੰਡੀ ਖੇਰ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ ਤਾਂ ਸੜਕ 'ਤੇ ਇੱਕ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਮਿਲਿਆ। ਜਿਸ ਤੋਂ ਬਾਅਦ ਥਾਣੇਦਾਰ ਰਾਜਵਿੰਦਰ ਸਿੰਘ ਨੇ ਉਸਦਾ ਡੋਪ ਟੈਸਟ ਕਰਵਾਇਆ, ਜੋ ਪਾਜ਼ੇਟਿਵ ਆਇਆ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰਨ ਉਪਰੰਤ ਨੌਜਵਾਨ ਨੂੰ ਨਸ਼ਾ ਛਡਾਊ ਕੇਂਦਰ ਦਸੂਹਾ ਵਿਚ ਭਰਤੀ ਕਰਵਾਇਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News