ਦਰਦਨਾਕ : ਬਿਆਸ ਦਰਿਆ ਪੁਲ 'ਤੇ ਸੜਕ ਹਾਦਸੇ ਦੌਰਾਨ 40 ਫੁੱਟ ਹੇਠਾਂ ਡਿੱਗੀ ਜਨਾਨੀ (ਤਸਵੀਰਾਂ)
Tuesday, Oct 06, 2020 - 09:48 AM (IST)
ਟਾਂਡਾ ਉੜਮੁੜ (ਪੰਡਿਤ, ਕੁਲਦੀਸ਼, ਮੋਮੀ) : ਟਾਂਡਾ-ਸ੍ਰੀ ਹਰਗੋਬਿੰਦਪੁਰ ਰੋਡ 'ਤੇ ਬਿਆਸ ਦਰਿਆ ਪੁਲ 'ਤੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਜਨਾਨੀ ਦੀ ਮੌਤ ਹੋ ਗਈ, ਜਦਕਿ ਉਸਦਾ ਪੁੱਤਰ ਜ਼ਖਮੀ ਹੋ ਗਿਆ।ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਇਸ ਦਿਨ ਖੁੱਲ੍ਹਣ ਜਾ ਰਹੇ ਨੇ ਸਕੂਲ, ਸਿੱਖਿਆ ਵਿਭਾਗ ਨੇ ਜਾਰੀਆਂ ਕੀਤੀਆਂ ਗਾਈਡਲਾਈਨਜ਼
ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਮਾਂ-ਪੁੱਤਰ ਟਾਂਡਾ ਤੋਂ ਆਪਣੇ ਪਿੰਡ ਵੱਲ ਜਾ ਰਹੇ ਸਨ। ਟੱਕਰ ਮਾਰਨ ਵਾਲਾ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਅਣਪਛਾਤੇ ਵਾਹਨ ਵਲੋਂ ਟੱਕਰ ਵੱਜਣ ਤੋਂ ਬਾਅਦ ਜਨਾਨੀ ਪੁਲ ਦੀ ਲਗਭਗ 5 ਫੁੱਟ ਉੱਚੀ ਰੇਲਿੰਗ ਤੋਂ ਉੱਛਲ ਕੇ ਬਿਆਸ ਦਰਿਆ ਪੁਲ ਤੋਂ 40 ਫੁੱਟ ਹੇਠਾਂ ਦਰਿਆ ਦੇ ਬਰੇਤੇ 'ਚ ਜਾ ਡਿੱਗੀ। ਜਿਸ ਕਾਰਣ ਨਰਿੰਦਰ ਕੌਰ ਪਤਨੀ ਕੁੰਦਨ ਸਿੰਘ ਵਾਸੀ ਹਰਚੋਵਾਲ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਪੁੱਤਰ ਹਰਪ੍ਰੀਤ ਸਿੰਘ ਜ਼ਖ਼ਮੀ ਹੋ ਗਿਆ। ਟਾਂਡਾ ਪੁਲਸ ਦੇ ਐੱਸ. ਆਈ. ਬਖਸ਼ੀਸ਼ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸ਼ਰਮਨਾਕ: ਨਾਬਾਲਗਾ ਕੁੜੀ ਨੂੰ ਅਗਵਾ ਕਰਕੇ ਦਰਿੰਦਿਆਂ ਨੇ ਬਣਾਇਆ ਹਵਸ ਦਾ ਸ਼ਿਕਾਰ