ਟਾਂਡਾ: ਵਿਆਹ ਸਮਾਗਮ 'ਤੇ ਜਾਂਦੇ ਸਮੇਂ ਪਰਿਵਾਰ ਹੋਇਆ ਹਾਦਸੇ ਦਾ ਸ਼ਿਕਾਰ
Sunday, Nov 01, 2020 - 01:28 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ)— ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਹਰਸੀਪਿੰਡ ਮੋੜ ਨੇੜੇ ਭਿਆਨਕ ਸੜਕ ਹਾਦਸਾ ਵਾਪਰਨ ਕਰਕੇ ਕਾਰ 'ਚ ਸਵਾਰ ਇਕੋ ਪਰਿਵਾਰ ਦੇ 6 ਮੈਂਬਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ 'ਚ ਖ਼ੂਨ ਦਾ ਪਿਆਸਾ ਹੋਇਆ ਭਰਾ, ਭਾਬੀ ਨਾਲ ਮਿਲ ਕੇ ਸਕੇ ਭਰਾ ਨੂੰ ਸਾੜਿਆ ਜਿਊਂਦਾ
ਹਾਦਸਾ 12.15 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਕਾਰ ਸਵਾਰ ਕਿਸ਼ਨਗੜ ਤੋਂ ਦਸੂਹਾ ਕਿਸੇ ਰਿਸ਼ਤੇਦਾਰਾ ਦੇ ਵਿਆਹ ਸਮਾਗਮ 'ਚ ਜਾ ਰਹੇ ਸਨ। ਇਸੇ ਦੌਰਾਨ ਹਾਦਸੇ ਵਾਲੀ ਥਾਂ 'ਤੇ ਕਾਰ ਦੀ ਬੱਸ ਨਾਲ ਭਿਆਨਕ ਟੱਕਰ ਹੋ ਗਈ।
ਇਹ ਵੀ ਪੜ੍ਹੋ: ਸਿਰਫਿਰੇ ਆਸ਼ਿਕ ਦਾ ਸ਼ਰਮਨਾਕ ਕਾਰਾ, ਵਿਆਹ ਲਈ ਮਨ੍ਹਾ ਕਰਨ 'ਤੇ ਥਾਪੀ ਨਾਲ ਪਾੜਿਆ ਵਿਆਹੁਤਾ ਦਾ ਸਿਰ
ਹਾਦਸੇ 'ਚ ਕਾਰ ਸਵਾਰ ਬਲਦੇਵ ਸਿੰਘ ਪੁੱਤਰ ਗੁੱਜਰ ਸਿੰਘ, ਉਸ ਦੀ ਪਤਨੀ ਪਰਮਜੀਤ ਕੌਰ, ਬੇਟਾ ਭੁਪਿੰਦਰ, ਬੇਟੀ ਸਲੋਨੀ, ਕਸ਼ਮੀਰੋ ਪਤਨੀ ਬਿੰਦਰ ਰਾਮ ਨਿਵਾਸੀ ਕਿਸ਼ਨਗੜ ਅਤੇ ਰਾਮੁ ਪੁੱਤਰ ਹਜ਼ਾਰਾਂ ਰਾਮ ਨਿਵਾਸੀ ਜਲੰਧਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਰਬੱਤ ਦਾ ਭਲਾ ਸੁਸਾਇਟੀ ਦੇ ਸੇਵਾਦਾਰ ਦਵਿੰਦਰ ਸਿੰਘ ਮੂਨਕ ਨੇ ਟਾਂਡਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਹੈ। ਟਾਂਡਾ ਪੁਲਸ ਨੇ ਹਾਦਸੇ ਵਾਲੀ ਜਗ੍ਹਾ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਖ਼ੌਫ਼ਨਾਕ ਵਾਰਦਾਤ: ਡਿਊਟੀ ਤੋਂ ਵਾਪਸ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲੀਆਂ