ਭਿਆਨਕ ਸੜਕ ਹਾਦਸੇ 'ਚ ਟਰੈਕਟਰ ਚਾਲਕ ਦੀ ਮੌਤ, ਇਕ ਜ਼ਖ਼ਮੀ

Friday, Jun 12, 2020 - 12:10 PM (IST)

ਭਿਆਨਕ ਸੜਕ ਹਾਦਸੇ 'ਚ ਟਰੈਕਟਰ ਚਾਲਕ ਦੀ ਮੌਤ, ਇਕ ਜ਼ਖ਼ਮੀ

ਟਾਂਡਾ (ਮੋਮੀ, ਵਰਿੰਦਰ ਪੰਡਿਤ) : ਜਲੰਧਰ-ਪਠਾਨਕੋਟ ਸ਼ਾਹ ਰਾਹ (ਹਾਈਵੇਅ) 'ਤੇ ਪਿੰਡ ਲੋਧੀਚੱਕ ਨੇੜੇ ਬੀਤੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ 'ਚ ਟਰੈਕਟਰ ਸਵਾਰ ਇਕ ਵਿਅਕਤੀ ਦੀ ਮੌਤ ਜਦਕਿ ਦੂਜੇ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਕੋਰੋਨਾ 'ਤੇ ਭਾਰੀ ਪਈ ਆਸਥਾ, ਦਿਨੋਂ-ਦਿਨ ਵਧ ਰਹੀ ਹੈ ਸ੍ਰੀ ਹਰਿਮੰਦਰ ਸਾਹਿਬ 'ਚ ਸੰਗਤਾਂ ਦੀ ਆਮਦ

ਜਾਣਕਾਰੀ ਮੁਤਾਬਕ ਇਹ ਹਾਦਸਾ ਬੀਤੀ ਰਾਤ ਉਸ ਸਮੇਂ ਵਾਪਰਿਆਂ ਜਦੋਂ ਕਿਸਾਨ ਜਗਤਾਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਖੱਡਾ ਆਪਣੇ ਸਾਥੀ ਦੀਪਕ ਨਾਲ ਟਰੈਕਟਰ 'ਤੇ ਹਰਾ ਚਾਰਾ ਲੈ ਕੇ ਹੁਸ਼ਿਆਰਪੁਰ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਲੋਧੀਚੱਕ ਨੇੜੇ ਪੁੱਜੇ ਤਾਂ ਤੇਜ਼ ਰਫਤਾਰ ਟਿੱਪਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੀਪਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਜਗਤਾਰ ਸਿੰਘ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਟਾਂਡਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


author

Baljeet Kaur

Content Editor

Related News