ਵਿਦੇਸ਼ ਤੋਂ ਫਿਰ ਆਈ ਮੰਦਭਾਗੀ ਖ਼ਬਰ, ਨੌਜਵਾਨ ਪੁੱਤ ਦੀ ਅਚਾਨਕ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

Saturday, Feb 17, 2024 - 06:36 PM (IST)

ਵਿਦੇਸ਼ ਤੋਂ ਫਿਰ ਆਈ ਮੰਦਭਾਗੀ ਖ਼ਬਰ, ਨੌਜਵਾਨ ਪੁੱਤ ਦੀ ਅਚਾਨਕ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਵਿਦੇਸ਼ਾਂ ਵਿਚ ਰਹਿ ਰਹੇ ਪ੍ਰਵਾਸੀ ਪੰਜਾਬੀਆਂ ਸੰਬੰਧੀ ਮੰਦਭਾਗੀਆਂ ਖ਼ਬਰਾਂ ਸਾਹਮਣੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੇ ਦਿਨੀਂ ਅਮਰੀਕਾ ਵਿਚ ਟਾਂਡਾ ਉੜਮੁੜ ਨਾਲ ਸੰਬੰਧਤ ਦੋ ਨੌਜਵਾਨਾਂ ਦੀ ਮੌਤ ਦੀ ਮੰਦਭਾਗੀ ਖ਼ਬਰ ਉਪਰੰਤ ਹੁਣ ਇਕ ਹੋਰ ਨੌਜਵਾਨ ਦੀ ਫਰਾਂਸ ਵਿਚ ਦੁਖਦਾਈ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਟਾਂਡਾ ਉੜਮੁੜ ਦੇ ਪਿੰਡ ਟਾਹਲੀ ਨਾਲ ਸੰਬੰਧਤ 40 ਸਾਲਾ ਸੁਰਜੀਤ ਸਿੰਘ ਪੁੱਤਰ ਨੰਬਰਦਾਰ ਜਰਨੈਲ ਸਿੰਘ ਦੀ ਫਰਾਂਸ ਦੇ ਪੈਰਿਸ ਸ਼ਹਿਰ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਪ੍ਰਾਪਤ ਹੋਈ ਹੈ। 

ਇਹ ਵੀ ਪੜ੍ਹੋ : ਜਲੰਧਰ ਪਾਸਪੋਰਟ ਦਫਤਰ ਵਿਚ ਸੀ. ਬੀ. ਆਈ. ਨੇ ਚਲਾਇਆ ਸਰਚ ਅਭਿਆਨ

ਇਸ ਸਬੰਧੀ ਪਰਿਵਾਰਕ ਮੈਂਬਰਾਂ ਅਨੁਸਾਰ ਬੀਤੀ ਰਾਤ ਉਨ੍ਹਾਂ ਨੂੰ ਇਹ ਮੰਦਭਾਗੀ ਖ਼ਬਰ ਮਿਲੀ। ਮ੍ਰਿਤਕ ਸੁਰਜੀਤ ਸਿੰਘ ਬੀਤੇ 10-12 ਸਾਲਾ ਤੋਂ ਫਰਾਂਸ ਵਿਚ ਪਰਿਵਾਰ ਸਮੇਤ ਰਹਿ ਕੇ ਬਿਜਲੀ ਦਾ ਕੰਮ ਕਰ ਰਿਹਾ ਸੀ ਕਿ ਅਚਾਨਕ ਆਏ ਹਾਰਟ ਅਟੈਕ ਕਾਰਨ ਉਸ ਦੀ ਬੇਵਕਤੀ ਮੌਤ ਹੋ ਗਈ। ਸੁਰਜੀਤ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਜਿੱਥੇ ਟਾਂਡਾ ਵਿਚ ਰਹਿ ਰਹੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਉੱਥੇ ਹੀ ਪਿੰਡ ਟਾਹਲੀ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ ਪਿੰਡ ਵਾਸੀਆਂ ਦਾ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਸੁਰਜੀਤ ਸਿੰਘ ਦੇ ਘਰ ਪਹੁੰਚ ਰਹੇ ਹਨ। ਮ੍ਰਿਤਕ ਸੁਰਜੀਤ ਸਿੰਘ ਆਪਣੇ ਪਿੱਛੇ ਪਤਨੀ ਅਤੇ ਇਕ ਛੋਟੀ ਬੇਟੀ ਛੱਡ ਗਿਆ ਹੈ।

ਇਹ ਵੀ ਪੜ੍ਹੋ : ਭਾਰਤ ਬੰਦ ਦੌਰਾਨ ਕਿਸਾਨਾਂ ਨੇ ਦਿੱਤੀਆਂ ਇਹ ਛੋਟਾਂ, ਲੋਕਾਂ ਨੂੰ ਕੀਤੀ ਗਈ ਅਪੀਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News