ਟਾਂਡਾ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਹੋਮਗਾਰਡ ਦੀ ਮੌਤ

07/30/2022 1:17:08 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਜਲੰਧਰ-ਪਠਾਨਕੋਟ ਹਾਈਵੇਅ 'ਤੇ ਢਡਿਆਲਾ ਮੋੜ ਨੇੜੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਹੋਮਗਾਰਡ ਕਰਮਚਾਰੀ ਦੀ ਮੌਤ ਹੋ ਗਈ। ਹਾਦਸਾ ਸਵੇਰੇ ਸਾਢੇ ਦੱਸ ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਲੁਧਿਆਣਾ ਤੋਂ ਡਿਊਟੀ ਤੋਂ ਵਾਪਸ ਆ ਰਹੇ ਬਖ਼ਸ਼ੀਸ਼ ਰਾਮ ਪੁੱਤਰ ਪ੍ਰੀਤਮ ਰਾਮ ਵਾਸੀ ਸੰਗੋ ਕਟਰਾਲਾ ਮੁਕੇਰੀਆਂ ਹਾਈਵੇਅ 'ਤੇ ਪਿੰਡ ਢਡਿਆਲਾ ਨੇੜੇ ਪਹੁੰਚਿਆ ਤਾਂ ਉਸ ਦਾ ਮੋਟਰਸਾਈਕਲ ਪੁਲੀ ਨਾਲ ਜਾ ਟਕਰਾਇਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਹਾਦਸਾ ਕਿਹੜੇ ਹਾਲਾਤ ਵਿਚ ਹੋਇਆ, ਇਸ ਲਈ ਟਾਂਡਾ ਪੁਲਸ ਦੇ ਥਾਣੇਦਾਰ ਰਣਜੀਤ ਸਿੰਘ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ:ਪ੍ਰਤਾਪ ਬਾਜਵਾ ਦਾ ਵੱਡਾ ਦਾਅਵਾ, ਕੁਝ ਮਹੀਨਿਆਂ ਦੇ ਮਹਿਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri