ਦਰਦਨਾਕ ਹਾਦਸੇ ਨੇ ਉਜਾੜਿਆ ਪਰਿਵਾਰ, ਚੜ੍ਹਦੀ ਸਵੇਰ ਬੱਸ ਦੀ ਲਪੇਟ 'ਚ ਆਉਣ ਨਾਲ ਪਿਓ-ਪੁੱਤ ਦੀ ਮੌਤ

Friday, Nov 13, 2020 - 10:19 AM (IST)

ਦਰਦਨਾਕ ਹਾਦਸੇ ਨੇ ਉਜਾੜਿਆ ਪਰਿਵਾਰ, ਚੜ੍ਹਦੀ ਸਵੇਰ ਬੱਸ ਦੀ ਲਪੇਟ 'ਚ ਆਉਣ ਨਾਲ ਪਿਓ-ਪੁੱਤ ਦੀ ਮੌਤ

ਟਾਂਡਾ ਉੜਮੁੜ (ਮੋਮੀ, ਪੰਡਿਤ, ਕੁਲਦੀਸ਼,ਜਸਵਿੰਦਰ) : ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਬੱਸ ਦੀ ਲਪੇਟ 'ਚ ਆਉਣ ਨਾਲ ਐੈਕਟਿਵਾ ਸਵਾਰ ਪਿਓ-ਪੁੱਤ ਦੀ ਮੌਤ ਹੋ ਗਈ ਜਦਕਿ ਬੱਸ 'ਚ ਸਵਾਰ ਸਵਾਰੀਆਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈਆਂ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਹਾਦਸਾ ਅੱਜ ਸਵੇਰੇ 6 ਵਜੇ ਦਾ ਦੱਸਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : 62 ਦਿਨ ਤੋਂ ਕੋਮਾ 'ਚ ਸੀ ਨੌਜਵਾਨ, ਚਿਕਨ ਦਾ ਨਾਮ ਸੁਣਦੇ ਹੀ ਆ ਗਿਆ ਹੋਸ਼
PunjabKesari
ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਅੱਜ ਸਵੇਰੇ 6 ਵਜੇ ਯਾਤਰੀਆਂ ਨਾਲ ਭਰੀ ਬੱਸ ਅਚਾਨਕ ਬੇਕਾਬੂ ਹੋ ਕੇ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਤੇ ਹਰਸੀ ਪਿੰਡ ਨੇੜੇ ਪਲਟ ਗਈ। ਇਸ ਦੌਰਾਨ ਬੱਸ ਦੀ ਲਪੇਟ 'ਚ ਆਉਣ ਨਾਲ ਐਕਟਿਵਾ ਸਵਾਰ ਕਸ਼ਮੀਰੀ ਲਾਲ ਪੁੱਤਰ ਤੇਜੂ ਰਾਮ ਅਤੇ ਉਸ ਦਾ ਪੁੱਤ ਵਿਪਨ ਕੁਮਾਰ, ਜੋ ਕਿ ਟਾਂਡਾ ਤੋਂ ਪਿੰਡ ਆਲਮਪੁਰ ਜਾ ਰਹੇ ਸਨ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਬੱਸ 'ਚ ਸਵਾਰ ਬਾਲ ਕਿਸ਼ਨ ਪੁੱਤਰ ਹੰਸਰਾਜ ਵਾਸੀ ਬਸੌਲੀ ਜੰਮੂ, ਰਾਕੇਸ਼ ਕੁਮਾਰ ਪੁੱਤਰ ਢੁੰਡੀ ਰਾਮ ਰਾਮਨਗਰ, ਸੁਭਾਸ਼ ਚੰਦਰ ਅਤੇ  ਸਾਕਸ਼ੀ ਸਾਰੇ ਹੀ ਨਿਵਾਸੀ ਜੰਮੂ ਜ਼ਖ਼ਮੀ ਹੋ ਗਏ।

PunjabKesariਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੇ ਸਰਬੱਤ ਦਾ ਭਲਾ ਚੈਰੀਟੇਬਲ ਸੋਸਾਇਟੀ ਦੇ ਸੇਵਾਦਾਰ ਜਥੇਦਾਰ ਦਵਿੰਦਰ ਸਿੰਘ ਮੂਨਕਾਂ ਨੇ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਟਾਂਡਾ ਬਿਕਰਮ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।  

ਇਹ ਵੀ ਪੜ੍ਹੋ : ਕਿਸਾਨ ਜਥੇਬੰਦੀਆਂ ਦੀ ਕੇਂਦਰ ਨਾਲ ਮੀਟਿੰਗ ਅੱਜ, ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਤੇਜ਼

PunjabKesari


author

Baljeet Kaur

Content Editor

Related News