ਸੜਕ ਹਾਦਸੇ 'ਚ ਸੀ.ਆਈ.ਡੀ. ਦੇ ਥਾਣੇਦਾਰ ਦੀ ਮੌਤ
Wednesday, Oct 02, 2019 - 09:05 AM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਬੀਤੀ ਦੇਰ ਸ਼ਾਮ ਟਾਂਡਾ ਸ੍ਰੀ ਹਰਗੋਬਿੰਦਪੁਰ ਮਾਰਗ ਤੇ ਸੋਨਿਕਾ ਪੈਟਰੋਲ ਪੰਪ ਪੁਲ ਪੁਖਤਾ ਨੇੜੇ ਹੋਏ ਸੜਕ ਹਾਦਸੇ 'ਚ ਸੀ.ਆਈ.ਡੀ. ਦੇ ਥਾਣੇਦਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਥਾਣਾ ਟਾਂਡਾ 'ਚ ਤਾਇਨਾਤ ਮ੍ਰਿਤਕ ਰਾਜਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਦਬੁਰਚੀ ਰਾਤ ਡਿਊਟੀ ਦੌਰਾਨ ਮੋਟਰਸਾਈਕਲ 'ਤੇ ਆਪਣੇ ਪਿੰਡ ਵੱਲ ਜਾ ਰਿਹਾ ਸੀ। ਇਸੇ ਦੌਰਾਨ ਰਾਸਤੇ 'ਚ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਆਲੇ ਦੁਆਲੇ ਦੇ ਲੋਕਾਂ ਨੂੰ ਹਸਪਤਾਲ ਪਹੁੰਚਾਇਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।