ਬਠਿੰਡਾ ਦੀ ਧੀ ਤਾਨੀਆ ਨੇ ਹਿਮਾਚਲ ਪ੍ਰਦੇਸ਼ ਜੁਡੀਸ਼ੀਅਲ ਸਰਵਿਸ 'ਚ ਹਾਸਲ ਕੀਤਾ 8ਵਾਂ ਰੈਂਕ
Monday, Sep 29, 2025 - 05:47 AM (IST)

ਬਠਿੰਡਾ (ਵਿਜੇ ਵਰਮਾ) : ਬਠਿੰਡਾ ਜ਼ਿਲ੍ਹੇ ਦੇ ਕਸਬਾ ਮੌੜ ਮੰਡੀ ਦੀ ਧੀ ਤਾਨੀਆ ਨੇ ਹਿਮਾਚਲ ਪ੍ਰਦੇਸ਼ ਜੁਡੀਸ਼ੀਅਲ ਸਰਵਿਸ ਵਿੱਚ 8ਵਾਂ ਰੈਂਕ ਹਾਸਲ ਕਰਕੇ ਖੇਤਰ ਦਾ ਨਾਮ ਰੌਸ਼ਨ ਕੀਤਾ ਹੈ। ਤਾਨੀਆ ਦੀ ਇਹ ਵੱਡੀ ਪ੍ਰਾਪਤੀ ਨਾ ਸਿਰਫ਼ ਉਸਦੇ ਪਰਿਵਾਰ ਲਈ, ਸਗੋਂ ਸਾਰੇ ਬਠਿੰਡਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਤਾਨੀਆ ਇਸ ਤੋਂ ਪਹਿਲਾਂ ਬਠਿੰਡਾ ਬਾਰ ਕੌਂਸਲ ਦੀ ਮੈਂਬਰ ਰਹਿ ਚੁੱਕੀ ਹੈ ਅਤੇ ਉਥੇ ਵਕੀਲ ਵਜੋਂ ਸੇਵਾਵਾਂ ਨਿਭਾਅ ਰਹੀ ਸੀ।
ਇਹ ਵੀ ਪੜ੍ਹੋ : ਕਾਂਗਰਸ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਲਈ ਕੀਤਾ ਜਾ ਰਿਹੈ ਕੰਮ: ਰਾਜਾ ਵੜਿੰਗ
ਹਿਮਾਚਲ ਪ੍ਰਦੇਸ਼ ਜੁਡੀਸ਼ੀਅਲ ਸਰਵਿਸ ਦਾ ਇਮਤਿਹਾਨ ਪਾਸ ਕਰਨ ਤੋਂ ਬਾਅਦ ਹੁਣ ਉਹ ਜੱਜ ਵਜੋਂ ਨਿਯੁਕਤ ਹੋਵੇਗੀ। ਆਪਣੀ ਸਫਲਤਾ ਦਾ ਸਿਹਰਾ ਤਾਨੀਆ ਨੇ ਆਪਣੇ ਮਾਤਾ-ਪਿਤਾ ਰਾਕੇਸ਼ ਕੁਮਾਰ ਅਤੇ ਰੇਖਾ ਰਾਣੀ ਨੂੰ ਦਿੱਤਾ ਹੈ। ਉਹਨਾਂ ਨੇ ਹਰ ਪਲ ਉਸਦਾ ਹੌਸਲਾ ਵਧਾਇਆ ਤੇ ਮਜ਼ਬੂਤ ਆਧਾਰ ਦਿੱਤਾ। ਤਾਨੀਆ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਬਠਿੰਡਾ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਤਾਨੀਆ ਨੂੰ ਉਸਦੀ ਇਸ ਉੱਚੀ ਪ੍ਰਾਪਤੀ ਲਈ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇਹ ਬਠਿੰਡਾ ਦੀਆਂ ਧੀਆਂ ਲਈ ਪ੍ਰੇਰਣਾਦਾਇਕ ਮਿਸਾਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8