ਤੇਲ ਟੈਂਕਰ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ

Friday, Oct 08, 2021 - 06:06 PM (IST)

ਤੇਲ ਟੈਂਕਰ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ

ਮੁਕੇਰੀਆਂ (ਬਲਬੀਰ) : ਨੈਸ਼ਨਲ ਹਾਈਵੇ ਜਲੰਧਰ-ਪਠਾਨਕੋਟ ’ਤੇ ਸਥਿਤ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਸਾਹਮਣੇ ਇਕ ਤੇਲ ਟੈਂਕਰ ਵੱਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰਨ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਗਰ ਮਨਹਾਸ (26) ਪੁੱਤਰ ਪ੍ਰੀਤਮ ਸਿੰਘ ਵਾਸੀ ਵਾਰਡ ਨੰਬਰ-3 ਮੁਕੇਰੀਆਂ ਜੋ ਐੱਸ. ਪੀ. ਐੱਨ. ਕਾਲਜ ਮੁਕੇਰੀਆਂ ਦੀ ਲਾਇਬ੍ਰੇਰੀ ’ਚ ਕੰਮ ਕਰਦਾ ਸੀ, ਆਪਣੇ ਘਰ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਡਿਊਟੀ ’ਤੇ ਜਾ ਰਿਹਾ ਸੀ।

ਜਿਵੇਂ ਹੀ ਉਹ ਉਕਤ ਘਟਨਾ ਵਾਲੀ ਥਾਂ ਕੋਲ ਪਹੁੰਚਿਆ, ਅੱਗੇ ਖੜ੍ਹਾ ਇਕ ਟਰੱਕ ਜੋ ਮਹਾਰਾਣਾ ਪ੍ਰਤਾਪ ਚੌਕ ’ਤੇ ਲਾਲ ਬੱਤੀ ਹੋਣ ਨਾ ਖੜ੍ਹਾ ਹੋ ਗਿਆ ਤਾਂ ਪਿੱਛੋਂ ਆ ਰਹੇ ਦੂਸਰੇ ਟਰੱਕ ਨੇ ਉਸਨੂੰ ਗਲਤ ਸਾਈਡ ਤੋਂ ਓਵਰਟੇਕ ਕਰਨ ਦੇ ਚੱਕਰ ’ਚ ਮੋਟਰਸਾਈਕਲ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਟਰੱਕ ਡਰਾਈਵਰ ਨੂੰ ਟਰੱਕ ਸਮੇਤ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਰਖਵਾ ਦਿੱਤਾ।


author

Gurminder Singh

Content Editor

Related News