ਤਾਂਤਰਿਕ ਦੀ ਕਰਤੂਤ ਨੇ ਉਡਾਏ ਪਰਿਵਾਰ ਦੇ ਹੋਸ਼, ਕੁੜੀ ਨਾਲ 3 ਮਹੀਨੇ ਟੱਪੀਆਂ ਹੱਦਾਂ ਤੇ ਖਿੱਚੀਆਂ ਅਸ਼ਲੀਲ ਤਸਵੀਰਾਂ

Sunday, Oct 15, 2023 - 05:03 PM (IST)

ਤਾਂਤਰਿਕ ਦੀ ਕਰਤੂਤ ਨੇ ਉਡਾਏ ਪਰਿਵਾਰ ਦੇ ਹੋਸ਼, ਕੁੜੀ ਨਾਲ 3 ਮਹੀਨੇ ਟੱਪੀਆਂ ਹੱਦਾਂ ਤੇ ਖਿੱਚੀਆਂ ਅਸ਼ਲੀਲ ਤਸਵੀਰਾਂ

ਜਲੰਧਰ (ਮਹੇਸ਼)–ਥਾਣਾ ਸਦਰ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ 24 ਸਾਲਾ ਕੁੜੀ ਨੂੰ ਉਸ ਦੀਆਂ ਖਿੱਚੀਆਂ ਅਸ਼ਲੀਲ ਤਸਵੀਰਾਂ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦਾ ਡਰ ਵਿਖਾ ਕੇ ਲਗਾਤਾਰ 3 ਮਹੀਨੇ ਉਸ ਨਾਲ ਜਬਰ-ਜ਼ਿਨਾਹ ਕਰਨ ਵਾਲੇ ਇਕ ਤਾਂਤਰਿਕ ਬਾਬਾ ਨੂੰ ਥਾਣਾ ਸਦਰ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਸਦਰ ਭਰਤ ਮਸੀਹ ਨੇ ਦੱਸਿਆ ਕਿ ਮਹਿਲਾ ਪੁਲਸ ਅਧਿਕਾਰੀ ਸੰਦੀਪ ਕੌਰ ਨੇ ਪੀੜਤ ਕੁੜੀ ਦੇ ਬਿਆਨਾਂ ’ਤੇ ਮੂਲ ਰੂਪ ਨਾਲ ਬਿਹਾਰ ਦੇ ਜ਼ਿਲ੍ਹਾ ਬੇਤੀਆ ਦੇ ਰਹਿਣ ਵਾਲੇ ਮੁਲਜ਼ਮ ਤਾਂਤਰਿਕ ਬਾਬਾ ਮੰਗਲ ਯਾਦਵ ਉਰਫ਼ ਮੰਗਾ ਪੁੱਤਰ ਮਾਨਕੀ ਯਾਦਵ ਖ਼ਿਲਾਫ਼ ਥਾਣਾ ਸਦਰ ਵਿਚ ਆਈ. ਪੀ. ਸੀ. ਦੀ ਧਾਰਾ 376 ਅਤੇ 506 ਤਹਿਤ 183 ਨੰਬਰ ਐੱਫ਼. ਆਈ. ਆਰ. ਦਰਜ ਕੀਤੀ ਹੈ। 

ਇਹ ਵੀ ਪੜ੍ਹੋ: 1 ਨਵੰਬਰ ਨੂੰ ਹੋਣ ਵਾਲੀ ਖੁੱਲ੍ਹੀ ਬਹਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

PunjabKesari

ਮੁਲਜ਼ਮ ਪਿੰਡ ਸਰਹਾਲੀ ਦੇ ਮੌਜੂਦਾ ਸਰਪੰਚ ਦੇ ਘਰ ਕਿਰਾਏ ’ਤੇ ਰਹਿੰਦਾ ਸੀ। ਉਸ ਨੇ ਪੀੜਤ ਕੁੜੀ ਦੇ ਪਰਿਵਾਰ ਨੂੰ ਆਪਣੇ ਝਾਂਸੇ ਵਿਚ ਲੈ ਕੇ ਕੁੜੀ ਨਾਲ ਨਜ਼ਦੀਕੀਆਂ ਵਧਾਈਆਂ ਅਤੇ ਬਾਅਦ ਵਿਚ ਆਪਣੇ ਮੋਬਾਇਲ ਫੋਨ ਵਿਚ ਉਸ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੇ ਉਸ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਕਿ ਜੇਕਰ ਉਸ ਨੇ ਕਿਸੇ ਨੂੰ ਕੁਝ ਦੱਸਿਆ ਤਾਂ ਉਹ ਇਨ੍ਹਾਂ ਤਸਵੀਰਾਂ ਨੂੰ ਵਾਇਰਲ ਕਰਕੇ ਉਸ ਨੂੰ ਬਦਨਾਮ ਕਰ ਦੇਵੇਗਾ।

ਇਸੇ ਡਰ ਕਾਰਨ ਕੁੜੀ 3 ਮਹੀਨੇ ਉਸ ਦੀ ਹਵਸ ਦਾ ਸ਼ਿਕਾਰ ਹੁੰਦੀ ਰਹੀ। ਉਸ ਦੇ ਵਧਦੇ ਅੱਤਿਆਚਾਰ ਨੂੰ ਵੇਖਦਿਆਂ ਉਸ ਨੇ ਆਪਣੀ ਸਾਰੀ ਕਹਾਣੀ ਆਪਣੇ ਪਰਿਵਾਰ ਵਾਲਿਆਂ ਨੂੰ ਦੱਸ ਦਿੱਤੀ, ਜਿਸ ਤੋਂ ਬਾਅਦ ਉਹ ਉਸ ਨੂੰ ਤਾਂਤਰਿਕ ਬਾਬਾ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਪੁਲਸ ਸਟੇਸ਼ਨ ਲੈ ਆਏ। ਇੰਸ. ਭਰਤ ਮਸੀਹ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਲੈ ਕੇ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: CM ਮਾਨ ਨੇ 304 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ, ਕਿਹਾ-ਪੰਜਾਬ ਨੂੰ ਦੇਸ਼ ਦੀ ਨੰਬਰ-1 ਡਿਜ਼ੀਟਲ ਪੁਲਸ ਬਣਾਵਾਂਗੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News