ਆਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

Thursday, Dec 12, 2019 - 05:00 PM (IST)

ਆਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਤਪਾ ਮੰਡੀ (ਸ਼ਾਮ, ਗਰਗ) : ਬੀਤੀ ਰਾਤ ਆਵਾਰਾ ਪਸ਼ੂ ਟਕਰਾਉਣ ਕਾਰਣ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬੱਲ੍ਹੋ ਜੋ ਤਪਾ ਤੋਂ ਪਿੰਡ ਜਾ ਰਿਹਾ ਸੀ, ਜਦ ਘੁੜੈਲਾ-ਘੁੜੈਲੀ ਵਿਚਕਾਰ ਲਿੰਕ ਰੋਡ 'ਤੇ ਪੁੱਜਾ ਤਾਂ ਖੇਤਾਂ 'ਚੋਂ ਨਿਕਲ ਕੇ ਆਵਾਰਾ ਪਸ਼ੂ ਮੋਟਰਸਾਈਕਲ ਅੱਗੇ ਆ ਗਿਆ, ਜਿਸ ਕਾਰਨ ਚਾਲਕ ਜ਼ਖਮੀ ਹੋ ਗਿਆ।

PunjabKesari

ਇਸ ਦੌਰਾਨ ਖੇਤਾਂ 'ਚ ਕੰਮ ਕਰਦੇ ਕਿਸਾਨਾਂ ਨੇ ਤੁਰੰਤ ਮਿੰਨੀ ਸਹਾਰਾ ਕਲੱਬ ਦੇ ਵਲੰਟੀਅਰਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਗਿਆ। ਗੰਭੀਰ ਜ਼ਖਮੀ ਹੋਣ ਕਾਰਨ ਉਸ ਨੂੰ ਬਰਨਾਲਾ ਵਿਖੇ ਰੈਫਰ ਕੀਤਾ ਗਿਆ ਪਰ ਉਸ ਦੀ ਰਸਤੇ 'ਚ ਹੀ ਮੌਤ ਹੋ ਗਈ।


author

cherry

Content Editor

Related News