ਦਿੱਲੀ ਜਿੱਤ ਕੇ ਪਰਤੇ ਕਿਸਾਨ ਕਾਫ਼ਲਿਆਂ ਦਾ ਤਪਾ ਪੁੱਜਣ ‘ਤੇ ਫੁੱਲਾਂ ਦੀ ਵਰਖ਼ਾ ਕਰਕੇ ਕੀਤਾ ਸਵਾਗਤ

Monday, Dec 13, 2021 - 02:31 PM (IST)

ਤਪਾ ਮੰਡੀ (ਸ਼ਾਮ, ਗਰਗ) - ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ 380 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਿਹਾ ਸੀ। ਆਖਰ ਕੇਂਦਰ ਦੀ ਮੋਦੀ ਸਰਕਾਰ ਨੂੰ ਕਾਨੂੰਨ ਰੱਦ ਕਰਨੇ ਪਏ। ਬਾਕੀ ਮੰਗਾਂ ਮੰਨਣ ਤੋਂ ਬਾਅਦ ਕਿਸਾਨ ਆਪਣੀ ਇੱਤਿਹਾਸਿਕ ਜਿੱਤ ਹਾਸਲ ਕਰਨ ਤੋਂ ਬਾਅਦ ਆਪਣੇ-ਆਪਣੇ ਪਿੰਡਾਂ ਨੂੰ ਪਰਤ ਰਹੇ ਹਨ। ਅੱਜ ਜਦੋਂ ਪਿੰਡ ਢਿਲਵਾਂ ਦੇ ਸੈਂਕੜਿਆਂ ਦੀ ਗਿਣਤੀ ਨਾਲ ਪੁੱਜੇ ਨਛੱਤਰ ਸਿੰਘ ਉਰਫ 69 ਟਰੈਕਟਰ ਦਾ ਮਿਸਤਰੀ ਦਾ ਮੁੱਖ ਯਾਰਡ ਤਪਾ ‘ਚ ਪੁੱਜੇ ਤਾਂ ਫੁੱਲਾਂ ਦੀ ਵਰਖਾ ਅਤੇ ਗਲਾ ‘ਚ ਹਾਰ ਪਾ ਕੇ ਸਵਾਗਤ ਕੀਤਾ ਗਿਆ। ਕਿਸਾਨਾਂ ਨੇ ਢੋਲ ਦੀ ਥਾਪ ‘ਤੇ ਭੰਗੜੇ ਪਾਏ ਅਤੇ ਪਟਾਕੇ ਚਲਾਕੇ ਖੁਸ਼ੀ ਮਨਾਈ ਅਤੇ ਮੂੰਹ ਮਿੱਠਾ ਕਰਵਾਇਆ। 

ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ: ਇਸ਼ਕ ’ਚ ਅੰਨ੍ਹੀ ਕਲਯੁੱਗੀ ਮਾਂ ਹੀ ਨਿਕਲੀ 6 ਸਾਲਾ ਧੀ ਦੀ ਕਾਤਲ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ

ਇਸ ਤੋਂ ਬਾਅਦ ਸੈਂਕੜਿਆਂ ਦੀ ਗਿਣਤੀ ‘ਚ ਕਿਸਾਨ ਟਰੈਕਟਰ-ਟਰਾਲੀਆਂ ‘ਤੇ ਸਵਾਰ ਹੋ ਕੇ ਪਿੰਡ ਢਿਲਵਾਂ ਪੁੱਜੇ। ਗੁਰਦੁਆਰਾ ਪਾਤਸ਼ਾਹੀ ਨੌਂਵੀ ਵਿਖੇ ਨਤਮਸਤਕ ਹੋਣ ਉਪਰੰਤ ਕਿਸਾਨਾਂ ਨੇ ਕਿਹਾ ਕਿ ਅਕਾਲ ਪੁਰਖ ਦੀ ਮੇਹਰ ਸਦਕਾ ਸੰਘਰਸ਼ ਦੀ ਜਿੱਤ ਹੋਈ ਹੈ, ਕਿਉਂਕਿ ਇਨ੍ਹਾਂ ਲੰਮਾਂ ਅਤੇ ਸ਼ਾਂਤਮਈ ਸੰਘਰਸ਼ ਗੁਰੂ ਸਾਹਿਬ ਦੀ ਮਿਹਰ ਤੋਂ ਬਿਨ੍ਹਾਂ ਸਫਲ ਨਹੀਂ ਸੀ ਹੋ ਸਕਦਾ। ਉਨ੍ਹਾਂ ਕਿਹਾ ਕਿ ਬੇਸ਼ੱਕ ਸਾਨੂੰ ਬੜੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਪਰ ਜਿੱਤ ਸੱਚਾਈ ਦੀ ਹੋਈ ਹੈ। ਇਸ ਮੌਕੇ ਹਾਜ਼ਰ ਵੱਖ-ਵੱਖ ਜੰਥੇਬੰਦੀਆਂ ਦੇ ਹਾਜ਼ਰ ਕਿਸਾਨ ਆਗੂਆਂ, ਬਲੌਰ ਸਿੰਘ ਢਿਲਵਾਂ, ਰੂਪ ਸਿੰਘ ਢਿਲਵਾਂ, ਜਰਨੈਲ ਸਿੰਘ, ਪੁੰਮਣ ਸਿੰਘ, ਭੁਪਿੰਦਰ ਸਿੰਘ ਆਦਿ ਨੇ ਕਿਹਾ ਕਿ 300 ਸਾਲ ਪਹਿਲਾਂ ਪੰਜਾਬੀਆਂ ਨੇ ਦਿੱਲੀ ਫਤਿਹ ਕੀਤੀ ਸੀ। ਅੱਜ ਫਿਰ ਇਤਿਹਾਸ ਦੁਹਰਾਇਆ ਪੰਜਾਬੀਆਂ ਦੀਆਂ ਕੁਰਬਾਨੀਆਂ ਨੇ ਇਸ ਸ਼ੰਘਰਸ਼ ਨੂੰ ਜਿੱਤਕੇ ਮੁੜ ਦਿੱਲੀ ਜਿੱਤ ਲਈ। 

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ

ਹਰਿਆਣਾ, ਦਿੱਲੀ, ਰਾਜਸਥਾਨ, ਯੂ.ਪੀ ਅਤੇ ਸਾਰੇ ਦੇਸ਼ ਦੇ ਕਿਸਾਨਾਂ ਨੇ ਆਪ ’ਚ ਮਿਲ ਕੇ ਇਸ ਅੰਦੋਲਨ ਨੂੰ ਜਿੱਤਿਆਂ ਹੈ। ਇਸ ਮੌਕੇ ਕੁਲਵੰਤ ਸਿੰਘ ਕਾਂਤਾ, ਮੇਜਰ ਸਿੰਘ, ਭਗਵੰਤ ਸਿੰਘ, ਜੀਤ ਸਿੰਘ, ਸੁਭਦੀਪ ਸਿਾਂਘ, ਖੁਸ਼ਦੀਪ ਸਿੰਘ, ਹਰਜਿੰਦਰ ਸਿੰਘ, ਅਵਤਾਰ ਸਿੰਘ, ਗੋਰਾ ਸਿੰਘ ਆਦਿ ਸੈਕੜਿਆਂ ਦੀ ਗਿਣਤੀ ‘ਚ ਕਿਸਾਨਾਂ ਨੇ ਰੋਡ ਮਾਰਚ ਕੀਤਾ ਅਤੇ ਪਿੰਡ ਪਹੁੰਚੇ। ਪਿੰਡ ਪਹੁੰਚਣ ’ਤੇ ਕਿਸਾਨਾਂ ’ਤੇ ਪਿੰਡ ਨਿਵਾਸੀਆਂ ਨੇ ਫੁੱਲਾਂ ਦੀ ਵਰਖ਼ਾ ਕੀਤੀ । ਹਲਕਾ ਭਦੋੜ ਤੋਂ ‘ਆਪ’ ਦੇ ਹਲਕਾ ਇੰਚਾਰਜ ਲਾਭ ਸਿੰਘ ਉਗੋਕੇ ਦੀ ਸਮੁੱਚੀ ਚੀਮ ਵੱਲੋਂ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।      

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ

     


rajwinder kaur

Content Editor

Related News