ਸੜਕ ਕੰਢੇ ਪਿਸ਼ਾਬ ਕਰਨ ਰੁਕੇ ਵਿਅਕਤੀ ਦੀ ਅਚਾਨਕ ਹੋਈ ਮੌਤ

Sunday, Sep 20, 2026 - 06:40 PM (IST)

ਸੜਕ ਕੰਢੇ ਪਿਸ਼ਾਬ ਕਰਨ ਰੁਕੇ ਵਿਅਕਤੀ ਦੀ ਅਚਾਨਕ ਹੋਈ ਮੌਤ

ਤਪਾ ਮੰਡੀ (ਸ਼ਾਮ ਗਰਗ)- ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਸਥਿਤ ਧਾਗਾ ਮਿੱਲ ਨੇੜਿਓਂ ਬੀਤੇ ਦਿਨੀਂ ਇਕ ਵਿਅਕਤੀ ਦੀ ਲਾਸ਼ ਮਿਲੀ , ਜਿਸ ਦੀ ਪਛਾਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਕੁਲਵੰਤ ਸਿੰਘ ਕੱਟੂ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਸਵੇਰੇ ਕਰੀਬ 5 ਵਜੇ ਇਕ ਢਾਬੇ ’ਤੇ ਆਇਆ ਜਦ ਉਹ ਉਹ ਸਾਈਡ ’ਤੇ ਪਿਸ਼ਾਬ ਕਰਨ ਗਿਆ ਤਾਂ ਬੇਹੋਸ਼ ਹੋ ਕੇ ਡਿੱਗ ਗਿਆ ,ਜਿਸ ਦੀ ਬਾਅਦ ’ਚ ਮੌਤ ਹੋ ਗਈ, ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਪੁਲਸ ਵੱਲੋਂ ਉਸ ਕੋਲੋਂ ਮਿਲੇ ਕਾਗਜ਼ਾਤ ਦੀ ਜਾਂਚ ਕਰਨ ਉਪਰੰਤ ਉਸ ਦੀ ਪਛਾਣ ਬਲਕਾਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਨੇੜੇ ਸਿੰਘ ਸਭਾ ਗੁਰਦੁਆਰਾ ਮਲੌਲੀ, ਤਹਿਸੀਲ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਜੋਂ ਹੋਈ।

ਮ੍ਰਿਤਕ ਦੇ ਪਰਿਵਾਰ ਨੂੰ ਸੂਚਨਾ ਮਿਲਣ ’ਤੇ ਉਸ ਦੀ ਪਤਨੀ ਹਰਦੀਪ ਕੌਰ ਮੌਕੇ ‘ਤੇ ਪੁੱਜੀ ਜਿਸ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਪਤੀ ਸ਼ਰਾਬ ਪੀਣ ਦਾ ਆਦੀ ਸੀ, ਪਰਿਵਾਰ ਵੱਲੋਂ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਗਿਆ ਹੈ। ਕਿਉਂਕਿ ਇਸ ਨੂੰ ਪਹਿਲਾਂ ਵੀ ਦੌਰੇ ਪੈ ਚੁੱਕੇ ਸਨ, ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਜਾਂਚ ਅਧਿਕਾਰੀ ਜਸਵੀਰ ਕੌਰ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਹਰਦੀਪ ਕੌਰ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।


author

Anmol Tagra

Content Editor

Related News