ਤਰਨਤਾਰਨ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ! ਚੋਣ ਕਮਿਸ਼ਨ ਨੇ ਜਾਰੀ ਕੀਤਾ ਸ਼ਡਿਊਲ
Monday, Oct 06, 2025 - 04:40 PM (IST)

ਚੰਡੀਗੜ੍ਹ/ਤਰਨਤਾਰਨ (ਵੈੱਬ ਡੈਸਕ): ਭਾਰਤੀ ਚੋਣ ਕਮਿਸ਼ਨ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿਧਾਨ ਸਭਾ ਹਲਕੇ ਲਈ ਵੋਟਿੰਗ 11 ਨਵੰਬਰ ਨੂੰ ਹੋਵੇਗੀ ਤੇ ਨਤੀਜੇ ਦਾ ਐਲਾਨ 14 ਨਵੰਬਰ ਨੂੰ ਕਰ ਦਿੱਤਾ ਜਾਵੇਗਾ। ਇਸ ਸਬੰਧੀ ਨੋਟੀਫ਼ਿਕੇਸ਼ਨ 13 ਅਕਤੂਬਰ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦੀ ਆਖ਼ਰੀ ਤਾਰੀਖ਼ 21 ਅਕਤੂਬਰ ਹੋਵੇਗੀ। 22 ਅਕਤੂਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਤੇ 24 ਅਕਤੂਬਰ ਤਕ ਉਮੀਦਵਾਰ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਖੁੱਲ੍ਹਣ ਜਾ ਰਿਹਾ ਇਕ ਹੋਰ Airport! ਕੇਂਦਰੀ ਮੰਤਰੀ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ
ਦੱਸ ਦਈਏ ਕਿ ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਦੇ ਦੇਹਾਂਤ ਮਗਰੋਂ ਖ਼ਾਲੀ ਹੋ ਗਈ ਸੀ। ਆਮ ਆਦਮੀ ਪਾਰਟੀ ਵੱਲੋਂ ਹਰਮੀਤ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਵਿੰਦਰ ਕੌਰ ਰੰਧਾਵਾ ਅਤੇ ਕਾਂਗਰਸ ਵੱਲੋਂ ਕਰਨਬੀਰ ਸਿੰਘ ਬੁਰਜ ਨੂੰ ਪਹਿਲਾਂ ਹੀ ਆਪਣਾ ਉਮੀਦਵਾਰ ਐਲਾਨਿਆ ਜਾ ਚੁੱਕਿਆ ਹੈ। ਭਾਜਪਾ ਵੱਲੋਂ ਫ਼ਿਲਹਾਲ ਆਪਣਾ ਉਮੀਦਵਾਰ ਨਹੀਂ ਐਲਾਨਿਆ ਗਿਆ। ਉੱਥੇ ਹੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵੀ ਇਹ ਚੋਣ ਲੜਣ ਦਾ ਫ਼ੈਸਲਾ ਲਿਆ ਗਿਆ ਹੈ, ਹਾਲਾਂਕਿ ਉਨ੍ਹਾਂ ਵੱਲੋਂ ਵੀ ਅਜੇ ਉਮੀਦਵਾਰ ਦਾ ਐਲਾਨ ਬਾਕੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8