ਹਿੰਦ-ਪ੍ਰਸ਼ਾਂਤ ਖੇਤਰ ’ਚ ਭਾਰਤ-ਅਮਰੀਕਾ ਨਿਭਾਅ ਰਹੇ ਹਨ ਅਹਿਮ ਭੂਮਿਕਾ: ਤਰਨਜੀਤ ਸੰਧੂ

Monday, Oct 31, 2022 - 05:01 PM (IST)

ਹਿੰਦ-ਪ੍ਰਸ਼ਾਂਤ ਖੇਤਰ ’ਚ ਭਾਰਤ-ਅਮਰੀਕਾ ਨਿਭਾਅ ਰਹੇ ਹਨ ਅਹਿਮ ਭੂਮਿਕਾ: ਤਰਨਜੀਤ ਸੰਧੂ

ਜਲੰਧਰ (ਇੰਟਰਨੈਸ਼ਨਲ ਡੈਸਕ)- ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਸਬੰਧ ਲਗਾਤਾਰ ਮਜ਼ਬੂਤ ਹੋਏ ਹਨ ਅਤੇ ਦੋਵਾਂ ਦੇਸ਼ਾਂ ਦੇ ਇਕੱਠੇ ਆਉਣ ਨਾਲ ਦੁਵੱਲੀ ਰਣਨੀਤਕ ਭਾਈਵਾਲੀ ਨੂੰ ਨਵਾਂ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਹਿੰਦ-ਪ੍ਰਸ਼ਾਂਤ ਖੇਤਰ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਸੰਧੂ ਨੇ ਇਹ ਸ਼ਬਦ ਕੋਲੰਬੀਆ ਯੂਨੀਵਰਸਿਟੀ ਦੇ ਸਕੂਲ ਆਫ ਇੰਟਰਨੈਸ਼ਨਲ ਐਂਡ ਪਬਲਿਕ ਅਫੇਅਰਜ਼ ਵਿਖੇ ਇੰਡੀਆ ਐਟ-75 ਸੰਮੇਲਨ ’ਚ ਦਿੱਤੇ ਭਾਸ਼ਣ ਦੌਰਾਨ ਪ੍ਰਗਟਾਏ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਵਿਚਕਾਰ ਲਗਾਤਾਰ ਸੰਪਰਕ ਅਤੇ ਮੰਤਰੀ ਪੱਧਰ ’ਤੇ ਚੱਲ ਰਹੇ ਵਿਚਾਰ-ਵਟਾਂਦਰੇ ਨੇ ਸਬੰਧਾਂ ਨੂੰ ਸਮੁੱਚੀ ਦਿਸ਼ਾ ਪ੍ਰਦਾਨ ਕੀਤੀ ਹੈ। ਸੰਧੂ ਨੇ ਕਿਹਾ ਕਿ ਅਸੀਂ ਆਪਣੇ ਆਗੂਆਂ ਦੇ ਵਿਜ਼ਨ ਨੂੰ ਲਾਗੂ ਕਰਨ ਲਈ ਯਤਨਸ਼ੀਲ ਹਾਂ। ਸਾਡੇ ਦੁਵੱਲੇ ਸਬੰਧ ਤੇਜ਼ੀ ਨਾਲ ਅੱਗੇ ਵਧੇ ਹਨ।

ਇਹ ਵੀ ਪੜ੍ਹੋ: ਭ੍ਰਿਸ਼ਟਾਚਾਰੀਆਂ ਦੇ ਘਰੋਂ ਨੋਟ ਗਿਣਨ ਵਾਲੀਆਂ ਮਸ਼ੀਨਾਂ ਮਿਲੀਆਂ, ਰਿਸ਼ਵਤਖੋਰਾਂ ਨੂੰ ਮੁਆਫ਼ ਨਹੀਂ ਕਰਾਂਗੇ: ਭਗਵੰਤ ਮਾਨ

ਕੁਵਾਡ ਬਾਰੇ, ਜੋ ਕਿ ਭਾਰਤ, ਅਮਰੀਕਾ, ਆਸਟ੍ਰੇਲੀਆ ਅਤੇ ਜਾਪਾਨ ਵਰਗੇ ਦੇਸ਼ਾਂ ਦਾ ਸਮੂਹ ਹੈ, ਉਨ੍ਹਾਂ ਨੇ ਕਿਹਾ ਕਿ ਹਿੰਦ-ਪ੍ਰਸ਼ਾਂਤ ਇਕਨਾਮਿਕ ਫਰੇਮਵਰਕ (ਆਈ. ਪੀ. ਈ. ਐੱਫ.) ਅਤੇ ਭਾਰਤ, ਇਜ਼ਰਾਈਲ, ਅਮਰੀਕਾ ਅਤੇ ਸੰਯੁਕਤ ਅਰਬ ਅਮੀਰਾਤ ਵਿਚਕਾਰ ਅੰਤਰ ਹੈ। ਸਰਕਾਰੀ ਆਰਥਿਕ ਸਹਿਯੋਗ ਫੋਰਮ (I2U2) ਰਾਹੀਂ ਹਿੰਦ-ਪ੍ਰਸ਼ਾਂਤ ਨੇ ਸਾਡੀ ਰਣਨੀਤਕ ਭਾਈਵਾਲੀ ਨੂੰ ਨਵਾਂ ਹੁਲਾਰਾ ਦਿੱਤਾ ਹੈ।

25 ਸਾਲਾਂ ’ਚ ਸਥਾਪਿਤ ਕਰਾਂਗੇ ਨਵੇਂ ਕੀਰਤੀਮਾਨ

ਇਸ ਤੋਂ ਪਹਿਲਾਂ ਸੰਧੂ ਨੇ ਅਜ਼ਾਦੀ ਕੇ ਅੰਮ੍ਰਿਤ ਮਹਾਉਤਸਵ ’ਤੇ ਕਿਹਾ ਸੀ ਕਿ ਅਗਲੇ 25 ਸਾਲਾਂ ’ਚ ਅਮਰੀਕਾ ਅਤੇ ਭਾਰਤ ਮਿਲ ਕੇ ਨਵੇਂ ਕੀਰਤੀਮਾਨ ਸਥਾਪਿਤ ਕਰਨਗੇ। ਉਨ੍ਹਾਂ ਕਿਹਾ ਸੀ ਕਿ ਭਾਰਤ-ਅਮਰੀਕਾ ਭਾਈਵਾਲੀ ਦੋਵਾਂ ਦੇਸ਼ਾਂ ਅਤੇ ਦੁਨੀਆ ਲਈ ਸਭ ਤੋਂ ਮਹੱਤਵਪੂਰਨ ਸਬੰਧਾਂ ਵਿਚੋਂ ਇਕ ਬਣ ਗਈ ਹੈ। ਸੰਧੂ ਨੇ ਕਿਹਾ ਸੀ ਕਿ ਕਿਉਂਕਿ ਭਾਰਤ ਸਕਾਰਾਤਮਕ ਤਰੱਕੀ ਕਰ ਰਿਹਾ ਹੈ ਅਤੇ ਸਾਨੂੰ ਆਉਣ ਵਾਲੀਆਂ ਪੀੜ੍ਹੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਹੋਰ ਕੰਮ ਕਰਨਾ ਹੋਵੇਗਾ। ਸੰਧੂ ਨੇ ਕਿਹਾ ਸੀ ਕਿ ਭਾਰਤ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਮਨੁੱਖੀ ਵਿਕਾਸ ਲਈ ਅਮਰੀਕਾ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖੇਗਾ।
ਇਹ ਵੀ ਪੜ੍ਹੋ: ਕਪੂਰਥਲਾ ’ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਦੋ ਘਰਾਂ ’ਚ ਵਿਛਾਏ ਸੱਥਰ, ਦੋ ਦੋਸਤਾਂ ਦੀ ਦਰਦਨਾਕ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News