ਦਿੱਲੀ ਦੇ ਉਪ-ਰਾਜਪਾਲ ਬਣੇ ਤਰਨਜੀਤ ਸਿੰਘ ਸੰਧੂ, ਅੰਮ੍ਰਿਤਸਰ ਲਈ ਕੇਂਦਰੀ ਪ੍ਰੋਜੈਕਟਾਂ ਦੀ ਵਧੀ ਉਮੀਦ
Friday, Mar 06, 2026 - 06:42 PM (IST)
ਅੰਮ੍ਰਿਤਸਰ (ਛੀਨਾ)- ਭਾਰਤ ਸਰਕਾਰ ਵੱਲੋਂ ਦੇਸ਼ ਦੀ ਰਾਜਧਾਨੀ ਦਿੱਲੀ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ ਸਾਬਕਾ ਸੀਨੀਅਰ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਦਿੱਲੀ ਦਾ ਨਵਾਂ ਉਪ-ਰਾਜਪਾਲ ਨਿਯੁਕਤ ਕੀਤਾ ਗਿਆ ਹੈ। 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ ਦੇ ਅਧਿਕਾਰੀ ਰਹੇ ਸੰਧੂ ਸਮੁੰਦਰੀ ਦੀ ਇਸ ਨਿਯੁਕਤੀ ਨੇ ਨਾ ਸਿਰਫ਼ ਦਿੱਲੀ ਦੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ, ਸਗੋਂ ਪੰਜਾਬ, ਖ਼ਾਸਕਰ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਵਿੱਚ ਖੁਸ਼ੀ ਦੀ ਲਹਿਰ ਪੈਦਾ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਚੌਕੀ 'ਚ ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ 3 ਮੁਲਜ਼ਮਾਂ ਦਾ ਮਿਲਿਆ ਰਿਮਾਂਡ
ਤਰਨਜੀਤ ਸਿੰਘ ਸੰਧੂ ਸਮੁੰਦਰੀ ਦਾ ਪਿਛੋਕੜ ਬੇਹੱਦ ਪ੍ਰਭਾਵਸ਼ਾਲੀ ਅਤੇ ਪੰਥਕ ਰਿਵਾਇਤਾਂ ਨਾਲ ਜੁੜਿਆ ਹੋਇਆ ਹੈ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਸਵ. ਜਥੇ.ਤੇਜਾ ਸਿੰਘ ਸਮੁੰਦਰੀ ਦੇ ਪੋਤੇ ਹਨ। ਸੰਧੂ ਸਮੁੰਦਰੀ ਨੇ ਆਪਣੇ ਦਹਾਕਿਆਂ ਲੰਬੇ ਡਿਪਲੋਮੈਟਿਕ ਕਰੀਅਰ ਦੌਰਾਨ ਅਮਰੀਕਾ ਅਤੇ ਸ੍ਰੀਲੰਕਾ ਵਰਗੇ ਮਹੱਤਵਪੂਰਨ ਦੇਸ਼ਾਂ ਵਿੱਚ ਭਾਰਤ ਦੇ ਰਾਜਦੂਤ ਵਜੋਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਕੇਂਦਰ ਸਰਕਾਰ ਵੱਲੋਂ ਪ੍ਰਸ਼ਾਸਨਿਕ ਮਾਹਿਰਾਂ 'ਤੇ ਭਰੋਸਾ ਜਤਾਉਣ ਵਜੋਂ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਫਰੀਦਕੋਟ: ਖੇਡਦੇ-ਖੇਡਦੇ ਛੱਪੜ 'ਚ ਡੁੱਬ ਗਿਆ ਜਵਾਕ, NDRF ਦੀ ਟੀਮ ਵੱਲੋਂ ਕੀਤੀ ਜਾ ਰਹੀ ਭਾਲ
ਸੰਧੂ ਸਮੁੰਦਰੀ ਦੀ ਦਿੱਲੀ ਵਿੱਚ ਇਸ ਅਹਿਮ ਅਹੁਦੇ 'ਤੇ ਨਿਯੁਕਤੀ ਨਾਲ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਨੂੰ ਸਿੱਧਾ ਫਾਇਦਾ ਹੋਣ ਦੀ ਉਮੀਦ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਅੰਮ੍ਰਿਤਸਰ ਸੰਧੂ ਸਮੁੰਦਰੀ ਦਾ ਜੱਦੀ ਸ਼ਹਿਰ ਹੈ। ਉਨ੍ਹਾਂ ਦੇ ਦਿੱਲੀ ਦੇ ਸੱਤਾ ਕੇਂਦਰ ਵਿੱਚ ਪ੍ਰਭਾਵਸ਼ਾਲੀ ਹੋਣ ਨਾਲ ਅੰਮ੍ਰਿਤਸਰ ਲਈ ਕੇਂਦਰੀ ਫੰਡਾਂ ਅਤੇ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ (ਜਿਵੇਂ ਕਿ ਸਮਾਰਟ ਸਿਟੀ ਅਤੇ ਟੂਰਿਜ਼ਮ ਸੈਕਟਰ) ਨੂੰ ਮਨਜ਼ੂਰੀ ਮਿਲਣੀ ਸੌਖੀ ਹੋ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦਿਨ-ਦਿਹਾੜੇ ਲੁੱਟ ਲਏ 7,00,00,000 ਕਰੋੜ ਰੁਪਏ
ਵਿਦੇਸ਼ ਸੇਵਾਵਾਂ ਦਾ ਤਜਰਬਾ ਹੋਣ ਕਾਰਨ ਉਹ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਕਾਰਗੋ ਸੁਵਿਧਾਵਾਂ ਨੂੰ ਵਧਾਉਣ ਅਤੇ ਸਰਹੱਦੀ ਵਪਾਰ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਸੰਧੂ ਸਮੁੰਦਰੀ ਦੇ ਅੰਤਰਰਾਸ਼ਟਰੀ ਸਬੰਧਾਂ ਸਦਕਾ ਅੰਮ੍ਰਿਤਸਰ ਵਿੱਚ ਵਿਦੇਸ਼ੀ ਨਿਵੇਸ਼ ਅਤੇ ਫੂਡ ਪ੍ਰੋਸੈਸਿੰਗ ਯੂਨਿਟ ਲਗਾਉਣ ਲਈ ਨਵੇਂ ਰਾਹ ਖੁੱਲ੍ਹਣਗੇ ਜਿਸ ਨਾਲ ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇਸ ਇਤਿਹਾਸਕ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਭਾਜਪਾ ਦੇ ਸੀਨੀਅਰ ਲੀਡਰਸ਼ਿਪ ਦਾ ਤਹਿਦਿਲੋਂ ਧੰਨਵਾਦ ਵੀ ਕੀਤਾ।
ਇਹ ਵੀ ਪੜ੍ਹੋ- ਪੰਜਾਬ : ਦਰਜਨਾਂ ਪਿੰਡਾਂ 'ਤੇ ਮੰਡਰਾ ਰਿਹਾ ਖ਼ਤਰਾ, ਕਿਸੇ ਵੇਲੇ ਵੀ ਵਾਪਰ ਸਕਦੈ ਭਾਣਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
