ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਰਨਜੀਤ ਸਿੰਘ ਸੰਧੂ

Friday, Jan 31, 2025 - 12:08 AM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ, (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਤੋਂ ਮੈਂਬਰ ਪਾਰਲੀਮੈਂਟ ਦੀ ਚੋਣ ਲੜ ਚੁੱਕੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਵੀਰਵਾਰ ਨੂੰ ਨਤਮਸਤਕ ਹੋਣ ਪਹੁੰਚੇ। 

ਇਸ ਦੌਰਾਨ ਜਿੱਥੇ ਉਹਨਾਂ ਗੁਰੂਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ, ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਵਾਹਿਗੁਰੂ ਦੇ ਚਰਨਾਂ ਵਿੱਚ ਕੀਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸੰਧੂ ਸਮੁੰਦਰੀ ਨੇ ਕਿਹਾ ਕਿ ਉਹਨਾਂ ਵੱਲੋਂ ਗੁਰੂ ਘਰ ਦੇ ਵਿੱਚ ਪਹੁੰਚ ਜਿੱਥੇ ਪੰਜਾਬ ਦੇ ਭਲੇ ਦੀ ਅਰਦਾਸ ਕੀਤੀ ਹੈ ਉਥੇ ਦੇਸ਼ ਦੁਨੀਆਂ ਦੇ ਵਿੱਚ ਆ ਰਹੀਆਂ ਦਰਪੇਸ਼ ਮੁਸ਼ਕਲਾਤਾਂ ਜਲਦ ਤੋਂ ਜਲਦ ਠੀਕ ਹੋਣ ਸਬੰਧੀ ਵੀ ਬੇਨਤੀ ਕੀਤੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਕਾਇਮ ਰੱਖਣਾ, ਪੰਜਾਬ ਸਰਕਾਰ ਦਾ ਹੀ ਕੰਮ ਹੈ ਅਤੇ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਦਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾ ਬਾਬਾ ਸਾਹਿਬ ਅੰਬੇਦਕਰ ਦੀ ਮੂਰਤੀ 'ਤੇ ਹੋਏ ਹਮਲੇ ਨੂੰ ਮੰਦਭਾਗੀ ਘਟਨਾ ਕਰਾਰ ਦਿੰਦੇ ਆਖਿਆ ਕਿ ਇਸ ਤਰ੍ਹਾਂ ਦੀਆ ਘਟਨਾਵਾਂ ਪੰਜਾਬ ਵਿੱਚ ਨਹੀਂ ਹੋਣੀਆਂ ਚਾਹੀਦੀਆਂ। ਅਮਨ ਕਾਨੂੰਨ ਤੇ ਬੋਲਦੇ ਹੋਏ ਕਿਹਾ ਕਿ ਜੇਕਰ ਪੰਜਾਬ ਦੇ ਡੀਜੀਪੀ ਕੁਝ ਬਿਆਨ ਦੇ ਰਹੇ ਹਨ ਤਾਂ ਉਸ ਪਿੱਛੇ ਜ਼ਰੂਰ ਕੋਈ ਵੱਡਾ ਕਾਰਨ ਹੋ ਸਕਦਾ ਹੈ। ਹਾਲਾਂਕਿ ਉਨ੍ਹਾਂ ਵੱਲੋਂ ਕਿਸਾਨੀ ਅੰਦੋਲਨ ਤੇ ਬੋਲਦੇ ਹੋਏ ਕਿਹਾ ਕਿ ਜੇਕਰ ਕਿਸਾਨਾਂ ਨੂੰ ਦੁਬਾਰਾ ਤੋਂ ਖੁਸ਼ਹਾਲ ਕਰਨਾ ਹੈ ਤਾਂ ਸਾਨੂੰ ਸਾਰਿਆਂ ਨੂੰ ਵਿਦੇਸ਼ ਦੇ ਵਿੱਚ ਆਪਣੇ ਕਈ ਸਬਜ਼ੀਆਂ ਅਤੇ ਕਈ ਫਰੂਟ ਭੇਜਣੇ ਪੈਣਗੇ ਤਾਂ ਹੀ ਅਸੀਂ ਕਿਸਾਨਾਂ ਨੂੰ ਖੁਸ਼ਹਾਲ ਕਰ ਸਕਾਂਗੇ। ਕੁੰਭ ਵਿੱਚ ਹੋਏ ਹਾਦਸੇ ਨੂੰ ਉਨ੍ਹਾਂ ਵੱਲੋਂ ਅਮਰੀਕਾ ਦੇ ਹੋਏ ਡਿਜਾਸਟਰ ਨੂੰ ਇੱਕੋ ਚਿੱਕਾ ਦੱਸਿਆ।

PunjabKesari

ਇਸ ਤੋਂ ਪਹਿਲਾਂ ਤਰਨਜੀਤ ਸਿੰਘ ਸਮੁੰਦਰੀ ਨੇ ਸ੍ਰੀ ਦੁਰਗਿਆਣਾ ਤੀਰਥ ਦੇ ਲਕਸ਼ਮੀ ਨਰਾਇਣ ਮੰਦਿਰ ਵਿਖੇ ਵੀ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਉਨ੍ਹਾਂ ਵੱਲੋਂ ਸ੍ਰੀ ਲਕਸ਼ਮੀ ਨਰਾਇਣ ਮੰਦਿਰ ਵਿਖੇ ਮੈਟਲ ਦਾ ਸ਼ੰਖ ਵੀ ਚੜਾਇਆ ਗਿਆ ਇਸ ਦੌਰਾਨ ਉਨ੍ਹਾਂ ਨੂੰ ਮੰਦੇ ਦੇ ਮੁੱਖ ਪੰਡਿਤ ਅਤੇ ਡਾਕਟਰ ਰਾਕੇਸ਼ ਸ਼ਰਮਾ ਵੱਲੋਂ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ।


author

Rakesh

Content Editor

Related News