ਚੋਰਾਂ ਨੇ ਪੱਤਰਕਾਰ ਦੇ ਘਰ ਬੋਲਿਆ ਧਾਵਾ, ਘਟਨਾ CCTV ''ਚ ਹੋਈ ਕੈਦ (ਵੀਡੀਓ)

08/21/2018 4:28:25 PM

ਤਰਨਤਾਰਨ (ਵਿਜੇ ਅਰੋੜਾ) : ਤਰਨਤਾਰਨ 'ਚ ਇਕ ਪੱਤਰਕਾਰ ਦੇ ਘਰ 'ਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਬਲਜੀਤ ਸਿੰਘ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਜਦੋਂ ਘਰ 'ਚ ਧਾਵਾ ਬੋਲਿਆਂ ਤਾਂ ਉਨ੍ਹਾਂ ਦਾ ਸਾਰਾ ਪਰਿਵਾਰ ਕਿਸੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਗਿਆ ਹੋਇਆ ਸੀ। ਜਦੋਂ ਉਨ੍ਹਾਂ ਨੇ ਘਰ ਵਾਪਸ ਆ ਕੇ ਦੇਖਿਆ ਤਾਂ ਘਰ ਦੇ ਦਰਵਾਜ਼ੇ ਬੰਦ ਸਨ ਪਰ ਕਮਰੇ ਵਿਚਲੀ ਅਲਮਾਰੀ 'ਚੋਂ ਨਗਦੀ ਤੇ ਗਹਿਣੇ ਗਾਇਬ ਸੀ। 

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਪੁਲਸ ਹੱਥ ਸੀ.ਸੀ.ਟੀ.ਵੀ. ਫੁਟੇਜ ਲੱਗੀ ਹੈ, ਜਿਸ ਦੀ ਮਦਦ ਨਾਲ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।