ਸੜਕ ਹਾਦਸੇ ''ਚ 2 ਜ਼ਖਮੀ

Sunday, Feb 04, 2018 - 01:19 PM (IST)

ਸੜਕ ਹਾਦਸੇ ''ਚ 2 ਜ਼ਖਮੀ

ਤਰਨਤਾਰਨ (ਰਾਜੂ) - ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮੋਟਰਸਾਈਕਲ ਤੇ ਥ੍ਰੀਵ੍ਹੀਲਰ ਦੀ ਟੱਕਰ ਦੌਰਾਨ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦੇ ਦੋਸ਼ ਹੇਠ ਥ੍ਰੀਵ੍ਹੀਲਰ ਚਾਲਕ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਬਲਜੀਤ ਕੌਰ ਪਤਨੀ ਗੁਰਿੰਦਰ ਸਿੰਘ ਨੇ ਆਪਣੇ ਬਿਆਨਾਂ 'ਚ ਦੱਸਿਆ ਕਿ ਉਹ ਆਪਣੇ ਲੜਕੇ ਨਾਲ ਮੋਟਰਸਾਈਕਲ 'ਤੇ ਘਰੇਲੂ ਕੰਮਕਾਜ ਲਈ ਪਿੰਡ ਤੋਂ ਜੰਡਿਆਲਾ ਨੂੰ ਜਾ ਰਹੇ ਸੀ ਤਾਂ ਇਕ ਤੇਜ਼ ਰਫਤਾਰ ਥ੍ਰੀਵ੍ਹੀਲਰ ਚਾਲਕ ਨੇ ਸਾਡੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਮੇਰੇ ਤੇ ਮੇਰੇ ਲੜਕੇ ਦੇ ਕਾਫੀ ਸੱਟਾਂ ਲੱਗੀਆਂ। ਇਸ ਸਬੰਧੀ ਏ. ਐੱਸ. ਆਈ. ਨਰੇਸ਼ ਕੁਮਾਰ ਨੇ ਉਕਤ ਮੁਲਜ਼ਮ ਜੀਵਨ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਮੱਲੀਆ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News