ਤਰਨਤਾਰਨ : ਸਵਾਈਨ ਫਲੂ ਨਾਲ ਦੋ ਦੀ ਮੌਤ
Wednesday, Jan 23, 2019 - 04:26 PM (IST)

ਤਰਨਤਾਰਨ (ਵਿਜੇ ਅਰੋੜਾ) : ਤਰਨਤਾਰਨ 'ਚ ਸਵਾਈਨ ਫਲੂ ਕਾਰਨ ਦੋ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੀ ਪੁਸ਼ਟੀ ਤਰਨਤਾਰਨ ਸਿਵਲ ਸਰਜਨ ਡਾਕਟਰ ਸ਼ਮਸ਼ੇਰ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਤਰਨਤਾਰਨ ਦੇ ਪਿੰਡ ਜਵੰਦਪੁਰ ਦੀ ਇਕ ਬਜ਼ੁਰਗ ਔਰਤ ਤੇ ਪਿੰਡ ਰਾਨੀਵਲਾਹ ਦੇ ਇਕ ਬਜ਼ੁਰਗ ਵਿਅਕਤੀ ਦੀ ਸਵਾਈਨ ਫਲੂ ਕਾਰਨ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਵਾਈਨ ਫਲੂ ਦੇ ਪੀੜਤ 3 ਮਰੀਜ਼ ਹਸਪਤਾਲ 'ਚ ਇਲਾਜ਼ ਅਧੀਨ ਹਨ।
ਇਸ ਸਬੰਧੀ ਜਦੋਂ ਜ਼ੇਰੇ ਇਲਾਜ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ 6-7 ਦਿਨ ਬੀਤ ਚੁੱਕੇ ਪਰ ਹਸਪਤਾਲ 'ਚ ਪੂਰੀਆਂ ਦਵਾਈਆਂ ਨਹੀਂ ਮਿਲ ਰਹੀਆਂ। ਇਸ ਕਾਰਨ ਉਨ੍ਹਾਂ ਨੂੰ ਦਵਾਈਆਂ ਬਾਹਰ ਤੋਂ ਲਿਆਉਣੀਆਂ ਪੈਂਦੀਆਂ ਹਨ ਜਦਕਿ ਡਾਕਟਰਾਂ ਦਾ ਕਹਿਣਾ ਹੈ ਕਿ ਮਰੀਜ਼ਾਂ ਨੂੰ ਪੂਰੀਆਂ ਦਵਾਈਆਂ ਮਿਲ ਰਹੀਆਂ ਹਨ।