ਤਰਨਤਾਰਨ ''ਚ ਦੋ ਧਿਰਾਂ ਵਿਚਾਲੇ ਝਗੜਾ, ਚੱਲੀ ਗੋਲੀ
Wednesday, Jan 02, 2019 - 02:49 PM (IST)

ਤਰਨਤਾਰਨ (ਵਿਜੇ ਅਰੋੜਾ) : ਪਿੰਡਾਂ ਦੀਆਂ ਪੰਚਾਇਤੀ ਚੋਣਾਂ 30 ਦਸੰਬਰ ਖਤਮ ਹੋ ਗਈਆਂ ਪਰ ਚੋਣਾਂ ਦੌਰਾਨ ਬਣੀਆਂ ਧੜੇਬੰਦੀਆਂ ਦੇ ਵਿਵਾਦ ਚੋਣਾਂ ਤੋਂ ਬਾਅਦ ਵੀ ਖਤਮ ਨਹੀਂ ਹੋ ਰਹੇ। ਤਾਜ਼ਾ ਮਾਮਲਾ ਤਰਨਤਾਰਨ ਦੇ ਪਿੰਡ ਗੱਗੋਬੂਆ 'ਚ ਸਾਹਮਣੇ ਆਇਆ ਹੈ, ਜਿਥੇ ਦੋ ਧਿਰਾਂ ਵਿਚਾਲੇ ਪੰਚਾਇਤੀ ਚੋਣਾਂ ਨੂੰ ਲੈ ਕੇ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਹਰਜੀਤ ਸਿੰਘ ਤੇ ਉਸ ਦੇ ਸਾਥੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਹਰਜੀਤ ਸਿੰਘ ਨੇ ਪਰਮਜੀਤ ਸਿੰਘ ਨਾਂ ਦੇ ਵਿਅਕਤੀ 'ਤੇ ਵੋਟਾਂ 'ਚ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਹਨ ਏਨਾ ਹੀ ਨਹੀਂ ਹਰਜੀਤ ਸਿੰਘ ਨੇ ਦੱਸਿਆ ਕਿ ਝਗੜੇ ਦੌਰਾਨ ਦੂਜੀ ਧਿਰ ਵਲੋਂ ਉਸ 'ਤੇ ਗੋਲੀ ਤੱਕ ਚਲਾਈ ਗਈ ਪਰ ਗਨੀਮਤ ਇਹ ਰਹੀ ਕਿ ਉਸ ਦੀ ਜਾਨ ਬਚ ਗਈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।