ਸਹੁਰਾ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਲਿਆ ਫਾਹਾ

12/31/2018 1:48:12 PM

ਤਰਨਤਾਰਨ (ਬਲਵਿੰਦਰ ਕੌਰ) : ਪਿੰਡ ਹੋਠੀਆਂ ਵਿਖੇ ਵਿਆਹੁਤਾ ਔਰਤ ਵਲੋਂ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਕੌਰ ਪਤਨੀ ਲੇਟ ਨਿਰਮਲ ਸਿੰਘ ਵਾਸੀ ਸਭਰਾ ਨੇ ਦੱਸਿਆ ਕਿ ਉਸ ਦੀ ਲੜਕੀ ਪਲਵਿੰਦਰ ਕੌਰ ਦਾ ਵਿਆਹ ਕਰੀਬ 8 ਸਾਲ ਪਹਿਲਾਂ ਪਿੰਡ ਹੋਠੀਆਂ ਵਿਖੇ ਹੋਇਆ ਸੀ। ਉਸ ਦੇ ਸਹੁਰੇ ਪਰਿਵਾਰ ਵਾਲੇ ਉਸ ਨੂੰ ਤੰਗ-ਪ੍ਰੇਸ਼ਾਨ ਕਰਦੇ ਸਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਸੀ। ਜਿਨ੍ਹਾਂ ਤੋਂ ਤੰਗ ਆ ਕੇ ਪਲਵਿੰਦਰ ਕੌਰ ਨੇ ਫਾਹ ਲੈ ਕੇ ਆਤਮ ਹੱਤਿਆ ਕਰਨ ਲਈ। ਮਾਮਲੇ ਦੀ ਪੜਤਾਲ ਕਰ ਰਹੇ ਏ. ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Baljeet Kaur

Content Editor

Related News