ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
Sunday, Feb 10, 2019 - 02:56 PM (IST)

ਤਰਨਤਾਰਨ (ਵਿਜੇ ਅਰੋੜਾ) : ਤਰਨਤਾਰਨ ਦੇ ਪਿੰਡ ਠੱਠੀ ਖਾਰਾ ਸੜਕ ਨੇੜਿਓ ਇਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪਿੰਡ ਦੇ ਲੋਕ ਜਦੋਂ ਅੱਜ ਸਵੇਰੇ ਸੈਰ ਕਰਨ ਲਈ ਘਰੋਂ ਨਿਕਲੇ ਤਾਂ ਉਨ੍ਹਾਂ ਨੇ ਸੜਕ ਦੇ ਕੋਲ ਬਣੇ ਗੰਦੇ ਨਾਲੇ 'ਚ ਨੌਜਵਾਨ ਦੀ ਲਾਸ਼ ਦੇਖਿਆ। ਇਸ ਸਬੰਧੀ ਉਨ੍ਹਾਂ ਨੇ ਤੁਰੰਤ ਦਬੁਜਰੀ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲਿਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ। ਇਸ ਲਈ ਲਾਸ਼ ਨੂੰ ਸ਼ਨਾਖਤ ਲਈ 72 ਘੰਟੇ ਲਈ ਹਸਪਤਾਲ 'ਚ ਰਖਵਾ ਦਿੱਤਾ ਗਿਆ ਹੈ।