ਵੱਡੀ ਵਾਰਦਾਤ : ਦਿਨ-ਦਿਹਾੜੇ ਲੁਟੇਰਿਆਂ ਨੇ ਸੁਨਿਆਰੇ 'ਤੇ ਚਲਾਈਆਂ ਗੋਲੀਆਂ
Thursday, Feb 14, 2019 - 01:57 PM (IST)
ਤਰਨਤਾਰਨ (ਵਿਜੇ ਕੁਮਾਰ) : ਤਰਨਤਾਰਨ 'ਚ ਦਿਨ-ਦਿਹਾੜੇ ਲੁਟੇਰਿਆਂ ਵਲੋਂ ਇਕ ਸੁਨਿਆਰੇ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸੁਨਿਆਰੇ ਰਾਜ ਕੁਮਾਰ ਰਾਜੂ 'ਤੇ ਅੱਜ ਕੁਝ ਲੁਟੇਰਿਆਂ ਨੇ ਸ਼ਰੇਆਮ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ, ਜਿਸ ਕਾਰਨ ਇਕ ਗੋਲੀ ਉਸ ਦੇ ਪੱਟ 'ਚ ਲੱਗ ਗਈ ਤੇ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ।
ਇਸ ਉਪਰੰਤ ਬਾਜ਼ਾਰ 'ਚ ਮੌਜੂਦ ਲੋਕਾਂ ਨੇ ਇਕ ਦੋਸ਼ੀ ਨੂੰ ਤੁਰੰਤ ਕਾਬੂ ਕਰ ਲਿਆ ਤੇ ਉਸ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਦੋਸ਼ੀ ਨੂੰ ਪੁਲਸ ਹਵਾਲੇ ਕਰ ਦਿੱਤਾ ਜਦਕਿ ਬਾਕੀ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।