ਤਰਨਤਾਰਨ : ਹੋਟਲ ਸੈਵਨ ਸਟਾਰ ਦੇ ਗਾਰਡ ਦਾ ਬੇਰਹਿਮੀ ਨਾਲ ਕਤਲ (ਵੀਡੀਓ)
Sunday, Jul 15, 2018 - 04:00 PM (IST)
ਤਰਨਤਾਰਨ (ਮਿਲਾਪ) : ਤਰਨਤਾਰਨ ਦੇ ਹੋਟਲ ਸੈਵਨ ਸਟਾਰ 'ਚ ਇਕ ਗਾਰਡ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮੁਤਾਬਕ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਗਾਰਡ ਦੀ ਗੰਨ ਤੇ ਹੋਟਲ ਮਾਲਕ ਦੀ ਗੱਡੀ ਲੈ ਕੇ ਫਰਾਰ ਹੋ ਗਏ। ਮੁੱਢਲੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਵਾਰਦਾਤ ਨੂੰ ਅੰਜਾਮ ਹੋਟਲ ਦੇ ਹੀ ਵਰਕਰਾਂ ਵਲੋਂ ਦਿੱਤਾ ਗਿਆ ਹੈ, ਜਿਨ੍ਹਾਂ ਦੀ ਤਸਵੀਰਾਂ ਸੀ.ਸੀ.ਟੀ.ਵੀ. 'ਚ ਕੈਦ ਹੋ ਗਈਆਂ ਹਨ। ਇਸ ਦੇ ਆਧਾਰ 'ਤੇ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ।