ਤਰਨਤਾਰਨ : ਪੁਲਸ ਨੇ ਛਾਪੇਮਾਰੀ ਦੌਰਾਨ 5 ਕਰੋੜ ਦੀ ਹੈਰੋਇਨ ਕੀਤੀ ਬਰਾਮਦ

05/25/2018 12:43:27 PM

ਤਰਨਤਾਰਨ (ਮਿਲਾਪ,ਰਾਜੀਵ,ਬੱਬੂ ) : ਤਰਨਤਾਰਨ ਦੇ ਸਰਹੱਦੀ ਕਸਬਾ ਭਿੱਖੀਵਿੰਡ ਪੁਲਸ ਵਲੋਂ ਇਕ ਵਿਅਕਤੀ ਨੂੰ 1 ਕਿਲੋ ਹੈਰੋਇਨ, 1 ਪਿਸਤੌਲ, 2 ਮੈਗਜ਼ੀਨ ਤੇ 20 ਜ਼ਿੰਦਾ ਰੌਂਦ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਐੱਸ. ਪੀ. ਡੀ. ਤਿਲਕ ਰਾਜ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ਭਿੱਖੀਵਿੰਡ ਦੇ ਮੁਖੀ ਕਸ਼ਮੀਰ ਸਿੰਘ ਤੇ ਪੁਲਸ ਪਾਰਟੀ ਨੇ ਜਸਕਰਨ ਸਿੰਘ ਵਾਸੀ ਤਾਰਾ ਸਿੰਘ ਕੋਲੋਂ 1 ਕਿਲੋ ਹੈਰੋਇਨ, 1 ਪਿਸਤੌਲ, 2 ਮੈਗਜ਼ੀਨ ਤੇ 20 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਪਹਿਲਾਂ ਵੀ ਚਾਰ ਮਾਮਲੇ ਦਰਜ ਹਨ ਤੇ ਇਸ ਨੇ 18 ਕਿਲੋਂ ਹੈਰੋਇਨ ਰਾਜਸਥਾਨ ਵੀ ਭੇਜੀ ਹੈ। ਦੋਸ਼ੀ ਕੋਲੋਂ ਬਰਾਮਦ ਕੀਤੀ ਗÎਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 5 ਕੋਰੜ ਰੁਪਏ ਦੱਸੀ ਜਾ ਰਹੀ ਹੈ। ਪੁਲਸ ਮਾਮਲਾ ਦਰਜ ਕਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।