ਤਰਨਤਾਰਨ 'ਚ ਵੱਡੀ ਵਾਰਦਾਤ, ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁੱਤ ਰਹਿੰਦਾ ਹੈ ਵਿਦੇਸ਼

Friday, Aug 13, 2021 - 06:34 PM (IST)

ਤਰਨਤਾਰਨ 'ਚ ਵੱਡੀ ਵਾਰਦਾਤ, ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁੱਤ ਰਹਿੰਦਾ ਹੈ ਵਿਦੇਸ਼

ਤਰਨਤਾਰਨ (ਰਮਨ)- ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੰਬਾ ਖੁਰਦ ਵਿਖੇ ਘਰ ਵਿਚ ਰਹਿੰਦੇ ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦੀ ਖ਼ਬਰ ਮਿਲੀ ਹੈ। ਅਣਪਛਾਤਿਆਂ ਵੱਲੋਂ ਉਕਤ ਵਾਰਦਾਤ ਨੂੰ ਬੀਤੀ ਰਾਤ ਅੰਜਾਮ ਦਿੱਤਾ ਗਿਆ। ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਕਤਲ ਕੀਤੇ ਗਏ ਜੋੜੇ ਦੀ ਪਛਾਣ ਪਰਮਜੀਤ ਕੌਰ (58) ਅਤੇ ਹਰਭਜਨ ਸਿੰਘ (60) ਦੇ ਰੂਪ ਵਿਚ ਹੋਈ ਹੈ। ਹਰਭਜਨ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਸੀ। 

ਇਹ ਵੀ ਪੜ੍ਹੋ: ਹੈਵਾਨੀਅਤ: ਰਾਜਮਾਂਹ ਦੀ ਬੋਰੀ ਚੋਰੀ ਕਰਦੇ ਫੜੇ ਨੌਜਵਾਨਾਂ ਨੂੰ ਨੰਗੇ ਕਰਕੇ ਕੁੱਟਿਆ, ਪਿੱਠ ’ਤੇ ਲਿਖ ਦਿੱਤਾ ਚੋਰ

PunjabKesari

ਫਿਲਹਾਲ ਅਜੇ ਦੋਹਾਂ ਦੇ ਕਤਲ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਜੋੜੇ ਦਾ ਬੇਟਾ ਵਿਦੇਸ਼ ਮਨੀਲਾ ਵਿਖੇ ਰਹਿੰਦਾ ਹੈ ਅਤੇ ਬੇਟੀ ਵਿਆਹੀ ਹੋਈ ਦੱਸੀ ਜਾ ਰਹੀ ਹੈ। ਮੌਕੇ 'ਤੇ ਪੁਲਸ ਦੇ ਉੱਚ ਅਧਿਕਾਰੀ ਵੀ ਪਹੁੰਚ ਗਏ ਹਨ ਅਤੇ ਤਕਨੀਕੀ ਮਾਹਿਰਾਂ ਦੀ ਵੀ ਮਦਦ ਲਈ ਜਾ ਰਹੀ ਹੈ। 

ਇਹ ਵੀ ਪੜ੍ਹੋ: ਰੋਜ਼ੀ-ਰੋਟੀ ਲਈ ਮੁਹਤਾਜ ਬਣਿਆ ਇਸ ਸ਼ਹੀਦ ਦਾ ਪਰਿਵਾਰ, ਹਾਲਤ ਵੇਖ ਭਰ ਜਾਣਗੇ ਅੱਖਾਂ 'ਚ ਹੰਝੂ

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਵਿਆਹ ਦੇ 4 ਦਿਨ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪਿਆਂ ਦੇ ਉੱਡੇ ਹੋਸ਼

ਨੋਟ- ਪੰਜਾਬ ਵਿਚ ਲਗਾਤਾਰ ਵਾਪਰ ਰਹੀਆਂ ਕਤਲ ਦੀਆਂ ਘਟਨਾਵਾਂ ਸਬੰਧੀ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਕਰਕੇ ਦਿਓ ਆਪਣੇ ਰਾਏ


author

shivani attri

Content Editor

Related News