ਤਰਨਤਾਰਨ : ਬ੍ਰਹਮਪੁਰਾ ਦਾ ਕਾਂਗਰਸ 'ਤੇ ਨਿਸ਼ਾਨਾ

Thursday, Jan 10, 2019 - 10:49 AM (IST)

ਤਰਨਤਾਰਨ : ਬ੍ਰਹਮਪੁਰਾ ਦਾ ਕਾਂਗਰਸ 'ਤੇ ਨਿਸ਼ਾਨਾ

ਤਰਨਤਾਰਨ (ਵਿਜੇ ਕੁਮਾਰ) : ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਖਡੂਰ ਸਾਹਿਬ ਦੇ ਨਵੇਂ ਬਣੇ ਸਰਪੰਚਾਂ ਤੇ ਪੰਚਾਂ ਨਾਲ ਮੀਟਿੰਗ ਕਰਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਿਹਾ। ਉਨ੍ਹਾਂ ਨੇ ਨਵੇਂ ਸਰਪੰਚਾਂ-ਪੰਚਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। 

ਇਸ ਦੌਰਾਨ ਬ੍ਰਹਮਪੁਰਾ ਨੇ ਲੋਕ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਅਜੇ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ ਕਿ ਪਾਰਟੀ ਇਹ ਚੋਣਾਂ ਲੜੇਗੀ ਜਾਂ ਨਹੀਂ। ਇਸ ਦੇ ਬ੍ਰਹਮਪੁਰਾ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਪੰਚਾਇਤੀ ਚੋਣਾਂ 'ਚ ਧੱਕਾ ਹੋਣ ਦੀ ਗੱਲ ਵੀ ਕਹੀ ਹੈ। 

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਖਫਾ ਚੱਲ ਰਹੇ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣੀ ਵੱਖਰੀ ਪਾਰਟੀ ਬਣਾ ਲਈ ਹੈ। ਬਣਾ ਲਈ ਹੈ।


author

Baljeet Kaur

Content Editor

Related News