ਪੁਲਵਾਮਾ ਦੇ ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ

Saturday, Feb 23, 2019 - 02:40 PM (IST)

ਪੁਲਵਾਮਾ ਦੇ ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ

ਤਰਨਤਾਰਨ (ਰਮਨ) : ਜੰਮੂ ਕਸ਼ਮੀਰ ਦੇ ਪੁਲਵਾਮਾ ਫਿਦਾਈਨ ਹਮਲੇ 'ਚ ਪਿੰਡ ਗੰਡੀਵਿੰਡ ਧੱਤਲ ਦੇ ਸ਼ਹੀਦ ਸੁਖਜਿੰਦਰ ਦੀ ਯਾਦ 'ਚ ਰਖਵਾਏ ਸਾਹਿਜ ਪਾਠ ਦਾ ਭੋਗ ਅੱਜ ਪਾਇਆ ਗਿਆ। ਇਸ ਉਪਰੰਤ ਅੰਤਿਮ ਅਰਦਾਸ ਕੀਤੀ ਗਈ। ਸ਼ਹੀਦ ਦੀ ਯਾਦ 'ਚ ਇਲਾਹੀ ਕੀਰਤਨ ਦੇ ਪ੍ਰਵਾਹ ਚੱਲੇ। ਇਸ ਮੌਕੇ ਵੱਡੀ ਗਿਣਤੀ 'ਚ ਲੋਕਾਂ ਨੇ ਨੇ ਸ਼ਿਰਕਤ ਕੀਤੀ। 

PunjabKesariਇਸ ਦੌਰਾਨ ਖਡੂਰ ਸਾਹਿਬ ਦੇ।ਐੱਪ.ਪੀ. ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਖੇਡ ਸਟੇਡੀਅਮ ਬਣਾਉਣ ਲਈ 20 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਗਿਆ।
PunjabKesari
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲ, ਰਮਨਜੀਤ ਸਿੰਘ ਸਿੱਕੀ, ਫਤਹਿ ਗਰੁੱਪ ਦੇ ਚੇਅਰਮੈਨ ਇਕਬਾਲ ਸਿੰਘ ਸੰਧੂ ਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਧਰਮ ਪਤਨੀ ਬੀਬੀ ਪਰਨੀਤ ਕੌਰ, ਜ਼ੀਰਾ ਦੇ ਵਿਧਾਇਕ ਕੁਲਬੀਰ ਜ਼ੀਰਾ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਸਮੇਤ ਹੋਰ ਵੱਖ-ਵੱਖ ਸਿਆਸੀ ਆਗੂਆਂ ਨੇ ਸ਼ਿਰਕਤ ਕੀਤੀ।

PunjabKesari


author

Baljeet Kaur

Content Editor

Related News