ਸੂਬੇ ''ਚ 1 ਕਰੋੜ 20 ਲੱਖ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

Thursday, Jul 28, 2022 - 01:09 AM (IST)

ਸੂਬੇ ''ਚ 1 ਕਰੋੜ 20 ਲੱਖ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਮੋਹਾਲੀ : ਸੂਬਾ ਸਰਕਾਰ ਹਰ ਵਰਗ ਦੀ ਭਲਾਈ ਹਿੱਤ ਹਰ ਸੰਭਵ ਯਤਨ ਕਰਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜੰਗਲਾਤ ਵਰਕਰਜ਼ ਯੂਨੀਅਨ ਅਤੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਜਥੇਬੰਦੀ ਨਾਲ ਅੱਜ ਮੋਹਾਲੀ ਦੇ ਸਥਾਨਕ ਸੈਕਟਰ-68 ਦੇ ਵਣ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਪੰਜਾਬ ਦੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪੁਰਜ਼ੋਰ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਦਾਇਰੇ ਵਿੱਚ ਲਿਆਂਦਾ ਜਾਵੇ, ਜਿਸ ਲਈ ਇਕ ਸਬ-ਕਮੇਟੀ ਵੀ ਬਣਾਈ ਜਾ ਚੁੱਕੀ ਹੈ।

ਖ਼ਬਰ ਇਹ ਵੀ : ਪੰਜਾਬ ਸਰਕਾਰ ਖਤਮ ਕਰੇਗੀ ਇਹ ਪੋਸਟ ਤਾਂ ਉਥੇ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਧਮਾਕਾ, ਪੜ੍ਹੋ TOP 10

ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 26454 ਅਸਾਮੀਆਂ ਵੱਖੋ-ਵੱਖ ਵਿਭਾਗਾਂ ਵਿੱਚ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ ਤਾਂ ਜੋ ਲੋੜੀਂਦੀ ਭਰਤੀ ਕਰਕੇ ਸੂਬੇ ਦਾ ਕੰਮਕਾਜ ਸੁਚੱਜੇ ਢੰਗ ਨਾਲ ਚਲਾਇਆ ਜਾ ਸਕੇ। ਜੰਗਲਾਤ ਵਿਭਾਗ ਦੇ ਵਰਕਰਾਂ ਦੀਆਂ ਬਕਾਇਆ ਤਨਖਾਹਾਂ ਬਾਰੇ ਮੰਤਰੀ ਨੇ ਦੱਸਿਆ ਕਿ ਕੈਂਪਾ ਸਕੀਮ ਨਾਲ ਸਬੰਧਿਤ ਅਪ੍ਰੈਲ, ਮਈ ਤੇ ਜੂਨ ਮਹੀਨੇ ਦੀਆਂ ਤਨਖਾਹਾਂ ਕੇਂਦਰ ਸਰਕਾਰ ਵੱਲੋਂ 1 ਅਗਸਤ ਤੱਕ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਵਿਭਾਗ ਦੀ ਇਹ ਕੋਸ਼ਿਸ਼ ਹੋਵੇਗੀ ਕਿ 10 ਅਗਸਤ ਤੱਕ ਹਰੇਕ ਵਰਗ ਦੇ ਖਾਤੇ ਵਿੱਚ ਤਨਖਾਹਾਂ ਪਾ ਦਿੱਤੀਆਂ ਜਾਣ। ਮੁਲਾਜ਼ਮਾਂ ਦੀ ਸੀਨੀਆਰਤਾ ਸੂਚੀ ਬਾਰੇ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਜੇਕਰ ਕੋਈ ਤਰੁੱਟੀ ਇਸ ਵਿੱਚ ਹੋਈ ਤਾਂ ਉਸ ਨੂੰ ਦਰੁਸਤ ਕਰਕੇ ਇਹ ਸੂਚੀ ਮੁਲਾਜ਼ਮ ਜਥੇਬੰਦੀ ਨੂੰ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਇਹ ਭਰੋਸਾ ਦਿੱਤਾ ਕਿ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਣ ਤੋਂ ਕਦੇ ਵੀ ਪਿੱਛੇ ਨਹੀਂ ਹਟੇਗੀ।

ਇਹ ਵੀ ਪੜ੍ਹੋ : ਕੀ ਨਾਜਾਇਜ਼ ਉਸਾਰੀ ਮਾਲਕਾਂ ਲਈ ਵਰਦਾਨ ਸਾਬਿਤ ਹੋ ਰਹੇ ਨੇ ਸਰਕਾਰੀ ਨੋਟਿਸ, ਪੜ੍ਹੋ ਪੂਰਾ ਮਾਮਲਾ

ਜੰਗਲਾਤ ਵਿਭਾਗ ਦੀਆਂ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਬਾਰੇ ਉਨ੍ਹਾਂ ਦੱਸਿਆ ਕਿ ਲਗਭਗ 400 ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ। ਸੂਬਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਹੋਰ ਕਦਮਾਂ ਬਾਰੇ ਕਟਾਰੂਚੱਕ ਨੇ ਕਿਹਾ ਕਿ ਵਿਭਾਗ ਦਾ ਟੀਚਾ 1 ਕਰੋੜ 20 ਲੱਖ ਬੂਟੇ ਲਗਾਉਣ ਦਾ ਹੈ, ਜਦੋਂ ਕਿ ਕੈਂਪਾ ਸਕੀਮ ਅਧੀਨ 52 ਲੱਖ ਅਤੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਅਧੀਨ 58 ਲੱਖ ਬੂਟੇ ਲਗਾਏ ਜਾਣਗੇ ਅਤੇ 40 ਹਜ਼ਾਰ ਤ੍ਰਿਵੈਣੀਆਂ ਵੀ ਸਥਾਪਤ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਹਦਾਇਤ ਕੀਤੀ ਕਿ ਇਕ ਵੀ ਬੂਟਾ ਕਿਸੇ ਨਿੱਜੀ ਨਰਸਰੀ ਤੋਂ ਬਿਲਕੁਲ ਨਾ ਖਰੀਦਿਆ ਜਾਵੇ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News