ਸਪੈਸ਼ਲ DGP ਦੀ ਅਗਵਾਈ ਹੇਠ ਜਲੰਧਰ ਸ਼ਹਿਰ ''ਚ ਟਾਰਗਟਡ CASO ਓਪਰੇਸ਼ਨ
Tuesday, Jul 22, 2025 - 09:26 PM (IST)

ਜਲੰਧਰ (ਕੁੰਦਨ/ਪੰਕਜ) : ਅੱਜ ਸਪੈਸ਼ਲ ਡੀ.ਜੀ.ਪੀ. (ਟੈਕਨੀਕਲ ਸਹਾਇਤਾ ਸੇਵਾਵਾਂ) ਸ਼੍ਰੀ ਰਾਮ ਸਿੰਘ, ਆਈ.ਪੀ.ਐਸ. ਅਤੇ ਪੁਲਸ ਕਮਿਸ਼ਨਰ ਜਲੰਧਰ ਸ੍ਰੀਮਤੀ ਧਨਪਰੀਤ ਕੌਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਹਿਸਿਆਂ ਵਿੱਚ ਇੱਕ ਟਾਰਗਟਡ CASO ਓਪਰੇਸ਼ਨ ਚਲਾਇਆ ਗਿਆ। ਇਸ ਓਪਰੇਸ਼ਨ ਦੌਰਾਨ ਸ਼ਹਿਰ ਦੇ 10 ਨਸ਼ਾ ਪ੍ਰਭਾਵਿਤ ਥਾਵਾਂ ’ਤੇ GO ਰੈਂਕ ਦੇ ਪੁਲਸ ਅਧਿਕਾਰੀਆਂ ਦੀ ਅਗਵਾਈ ਹੇਠ 110 ਪੁਲਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ।
ਇਸ ਓਪਰੇਸ਼ਨ ਦੇ ਨਤੀਜੇ ਵਜੋਂ 7 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਤੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਓਪਰੇਸ਼ਨ ਜਲੰਧਰ ਪੁਲਸ ਵੱਲੋਂ ਸ਼ਹਿਰ ਨੂੰ ਨਸ਼ਾ ਮੁਕਤ ਬਣਾਉਣ ਲਈ ਕੀਤੀ ਜਾ ਰਹੀ ਲਗਾਤਾਰ ਕਾਰਵਾਈ ਦਾ ਹਿੱਸਾ ਹੈ, ਜਿਸ ਦਾ ਉਦੇਸ਼ ਨਸ਼ਿਆਂ ਵਿਰੁੱਧ ਨਿਸ਼ਚਿਤ ਨਿਗਰਾਨੀ ਅਤੇ ਠੋਸ ਕਾਰਵਾਈ ਕਰਨੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e