ਪੰਜਾਬ ਕੇਸਰੀ ਗਰੁੱਪ ਨੂੰ ਨਿਸ਼ਾਨਾ ਬਣਾਉਣਾ ਮੀਡੀਆ ਦੀ ਆਜ਼ਾਦੀ ''ਤੇ ਹਮਲਾ : ਚੰਦੂਮਾਜਰਾ

Friday, Jan 16, 2026 - 11:06 AM (IST)

ਪੰਜਾਬ ਕੇਸਰੀ ਗਰੁੱਪ ਨੂੰ ਨਿਸ਼ਾਨਾ ਬਣਾਉਣਾ ਮੀਡੀਆ ਦੀ ਆਜ਼ਾਦੀ ''ਤੇ ਹਮਲਾ : ਚੰਦੂਮਾਜਰਾ

ਚੰਡੀਗੜ੍ਹ : ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਖ਼ਿਲਾਫ਼ ਤਿੱਖਾ ਹਮਲਾ ਬੋਲਦਿਆਂ ਪੰਜਾਬ ਕੇਸਰੀ ਮੀਡੀਆ ਸਮੂਹ 'ਤੇ ਕੀਤੇ ਗਏ ਕਥਿਤ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ 'ਆਪ' ਸਰਕਾਰ ਵਲੋਂ ਪੰਜਾਬ ਕੇਸਰੀ ਗਰੁੱਪ ਨੂੰ ਨਿਸ਼ਾਨਾ ਬਣਾਉਣਾ ਮੀਡੀਆ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਡ ਵਿਚਾਲੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

ਚੰਦੂਮਾਜਰਾ ਨੇ ਕਿਹਾ ਕਿ ਕੇਸਰੀ ਗਰੁੱਪ ਨਾਲ ਸਬੰਧਿਤ ਮੀਡੀਆ ਪ੍ਰਿੰਟਿੰਗ ਪ੍ਰੈੱਸਾਂ ਅਤੇ ਹੋਟਲ 'ਤੇ ਛਾਪੇਮਾਰੀ ਕਰਕੇ ਮੀਡੀਆ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੀਡੀਆ ਖ਼ਿਲਾਫ਼ ਵਿੱਢੀ ਇਸ ਅਣ-ਐਲਾਨੀ ਐਮਰਜੈਂਸੀ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਕੇਸਰੀ ਨਾਲ ਪੂਰੀ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹਾਂ।

ਇਹ ਵੀ ਪੜ੍ਹੋ : CM ਮਾਨ ਦੀ ਪੇਸ਼ੀ ਨੂੰ ਲੈ ਕੇ ਸਸਪੈਂਸ ਖ਼ਤਮ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੁਣ ਇਸ TIME ਹੋਣਗੇ ਪੇਸ਼ (ਵੀਡੀਓ)

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News