ਕਾਂਗਰਸ 'ਚ ਵਧਿਆ ਕਲੇਸ਼! ਤਰਖਾਨਮਾਜਰਾ ਨੇ ਬਰਿੰਦਰ ਢਿੱਲੋਂ ਵਿਰੁੱਧ ਕੀਤੀ ਵੱਡੀ ਮੰਗ

Monday, Nov 16, 2026 - 07:04 PM (IST)

ਕਾਂਗਰਸ 'ਚ ਵਧਿਆ ਕਲੇਸ਼! ਤਰਖਾਨਮਾਜਰਾ ਨੇ ਬਰਿੰਦਰ ਢਿੱਲੋਂ ਵਿਰੁੱਧ ਕੀਤੀ ਵੱਡੀ ਮੰਗ

ਚੰਡੀਗੜ੍ਹ- ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ 'ਚ ਰਣਜੀਤ ਸਿੰਘ ਤਰਖਾਣਮਾਜਰਾ ਨਾਲ ਹੋਈ ਕੁੱਟਮਾਰ ਦੇ ਮਾਮਲਾ ਹੁਣ ਵੱਡੇ ਵਿਵਾਦ 'ਚ ਬਦਲ ਗਿਆ ਹੈ। ਇਸ ਮਾਮਲੇ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਰਣਜੀਤ ਸਿੰਘ ਤਰਖਾਨਮਾਜਰਾ ਵੱਲੋਂ ਅੱਜ ਇੱਕ ਵਾਰ ਫਿਰ ਚੰਡੀਗੜ੍ਹ ਪੁਲਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਖ਼ਿਲਾਫ਼ ਤੁਰੰਤ ਐੱਸ.ਸੀ./ਐੱਸ.ਟੀ.  ਐਕਟ ਤਹਿਤ ਮਾਮਲਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਉਠਾਈ ਹੈ।

ਇਹ ਵੀ ਪੜ੍ਹੋ-ਬਟਾਲਾ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ

ਮੀਡੀਆ ਨਾਲ ਗੱਲਬਾਤ ਕਰਦਿਆਂ ਰਣਜੀਤ ਸਿੰਘ ਤਰਖਾਨਮਾਜਰਾ ਨੇ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਨਾ ਤਾਂ ਉਨ੍ਹਾਂ ਦੀ ਆਪਣੀ ਪਾਰਟੀ ਉਨ੍ਹਾਂ ਦੀ ਗੱਲ ਸੁਣ ਰਹੀ ਹੈ ਅਤੇ ਨਾ ਹੀ ਚੰਡੀਗੜ੍ਹ ਪੁਲਿਸ ਵੱਲੋਂ SC/ST ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬੀਓ ਕੱਢ ਲਓ ਰਜਾਈਆਂ ਤੇ ਕੰਬਲ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਬਰਿੰਦਰ ਢਿੱਲੋਂ ਵੱਲੋਂ ਮੰਗੀ ਗਈ ਮੁਆਫ਼ੀ ਨੂੰ ਰੱਦ ਕਰਦਿਆਂ ਤਰਖਾਨਮਾਜਰਾ ਨੇ ਦੋਸ਼ ਲਗਾਇਆ ਕਿ ਜਿਸ ਤਰੀਕੇ ਨਾਲ ਮੁਆਫ਼ੀ ਮੰਗੀ ਗਈ ਅਤੇ ਗੁਰਦੁਆਰਾ ਸਾਹਿਬ ਜਾ ਕੇ ਆਪਣਾ ਪੱਖ ਰੱਖਿਆ ਗਿਆ, ਉਸ ਵਿੱਚ ਵੀ ਪੂਰੀ ਚਲਾਕੀ ਵਰਤੀ ਗਈ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਸਹੁੰ ਤਾਂ ਉਹ ਖ਼ੁਦ ਵੀ ਖਾ ਚੁੱਕੇ ਹਨ, ਪਰ ਹੁਣ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਕੋਈ ਗੁੰਜਾਇਸ਼ ਬਾਕੀ ਨਹੀਂ ਰਹੀ ਹੈ। ਤਰਖਾਨਮਾਜਰਾ ਨੇ ਦੋਸ਼ ਲਗਾਇਆ ਕਿ ਕਾਂਗਰਸ ਭਵਨ ਵਿੱਚ ਹੋਈ ਲੜਾਈ-ਝਗੜੇ ਦੀ ਸਾਰੀ ਘਟਨਾ ਦੀ ਵੀਡੀਓ ਜਾਣਬੁੱਝ ਕੇ ਡਿਲੀਟ ਕਰਵਾਈ ਗਈ ਹੈ।

ਇਹ ਵੀ ਪੜ੍ਹੋ-ਪੰਜਾਬ: ਆਵਾਰਾ ਪਸ਼ੂ ਕਾਰਨ ਆਪਸ 'ਚ ਟਕਰਾਏ ਦੋਪਹੀਆ ਵਾਹਨ, 2 ਸਕੇ ਭਰਾਵਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News