ਰਾਹਤ ਭਰੀ ਖ਼ਬਰ: ਤਰਨਤਾਰਨ ਜ਼ਿਲੇ ''ਚ 266 ਲੋਕਾਂ ਦੀਆਂ ਕੋਰੋਨਾ ਰਿਪੋਰਟਾਂ ਆਈਆਂ ਨੈਗੇਟਿਵ
Wednesday, Jul 01, 2020 - 10:46 AM (IST)
ਤਰਨਤਾਰਨ (ਰਮਨ) : ਜ਼ਿਲੇ 'ਚ ਕੋਰੋਨਾ ਸਬੰਧੀ ਲਏ ਗਏ 266 ਸੈਂਪਲਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਗਈ ਹੈ, ਜਿਸ ਤੋਂ ਬਾਅਦ ਸਿਹਤ ਵਿਭਾਗ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਦਿਨੀਂ ਆਈਸੋਲੇਸ਼ਨ ਵਾਰਡ 'ਚ ਦਾਖਲ ਕੀਤੇ ਗਏ ਇਕੋ ਪਰਿਵਾਰ ਦੇ ਕੋਰੋਨਾ ਪਾਜ਼ੇਟਿਵ ਪਾਏ 4 ਮੈਂਬਰਾਂ 'ਚੋ ਤਿੰਨ ਨੂੰ ਘਰ 'ਚ ਇਕਾਂਤਵਾਸ ਕੀਤੇ ਜਾਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਦੋਂਕਿ ਬਾਕੀ ਕੋਰੋਨਾ ਪਾਜ਼ੇਟਿਵ ਪਾਏ ਜਾਣ ਵਾਲੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਟਾਫ ਦੇ ਸੈਂਪਲ ਸਿਹਤ ਵਿਭਾਗ ਵਲੋਂ ਲੈ ਕੇ ਲੈਬਾਰਟਰੀ ਜਾਂਚ ਲਈ ਭੇਜ ਦਿੱਤੇ ਗਏ ਹਨ।
ਇਹ ਵੀ ਪੜ੍ਹੋਂ : ਸੋਸ਼ਲ ਮੀਡੀਆ 'ਤੇ ਲਾਈਵ ਹੋ ਵਿਅਕਤੀ ਨੇ ਪਹਿਲਾਂ ਸੁਣਾਇਆ ਦੁੱਖੜਾ ਫਿਰ ਲਗਾਇਆ ਮੌਤ ਨੂੰ ਗਲੇ
ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸਥਾਨਕ ਮਾਸਟਰ ਕਾਲੋਨੀ ਦੇ ਨਿਵਾਸੀ ਵਿਅਕਤੀ, ਉਸ ਦੀ ਪਤਨੀ ਅਤੇ ਬੇਟੀ ਨੂੰ ਸਿਹਤ ਵਿਭਾਗ ਵੱਲੋਂ ਘਰ 'ਚ ਇਕਾਂਤਵਾਸ ਕੀਤੇ ਜਾਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਕਿਉਂਕੀ ਇਨ੍ਹਾਂ ਤਿੰਨਾਂ ਨੂੰ ਸਿਹਤ ਸਬੰਧੀ ਕੋਈ ਵੀ ਹੋਰ ਪ੍ਰੇਸ਼ਾਨੀ ਨਹੀਂ ਹੈ। ਜਦਕਿ ਉਕਤ ਵਿਅਕਤੀ ਦੀ 65 ਸਾਲਾ ਮਾਤਾ ਨੂੰ ਆਈਸੋਲੇਸ਼ਨ ਵਾਰਡ 'ਚ ਇਸ ਲਈ ਰੱਖਿਆ ਹੈ ਕਿਉਂਕੀ ਉਹ ਸ਼ੂਗਰ ਅਤੇ ਦਿਲ ਦੇ ਰੋਗਾਂ ਦੀ ਮਰੀਜ਼ ਹੈ। ਇਸ ਦੇ ਨਾਲ ਹੀ ਸਥਾਨਕ ਸ਼ਹਿਰ ਦੇ ਇਕ ਡਾਕਟਰ ਦੀ ਕਲੀਨਿਕ 'ਚ ਕੰਮ ਕਰਨ ਵਾਲੇ 50 ਸਾਲਾ ਕੰਪਾਊਂਡਰ ਅਤੇ ਬੇਕਰੀ ਮਾਲਕ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਸੈਂਪਲ ਲੈ ਲਏ ਗਏ ਹਨ। ਸਿਵਲ ਹਸਪਤਾਲ ਦੇ ਫਲੂ ਕਾਰਨਰ ਵਿਖੇ ਡਾ. ਕੁਲਦੀਪ ਸਿੰਘ ਚੁੱਘ ਦੇ ਪਰਿਵਾਰਕ ਮੈਂਬਰਾਂ ਨੇ ਵੀ ਆਪਣਾ ਸੈਂਪਲ ਦੇ ਦਿੱਤਾ ਹੈ, ਜਿਸ ਦੀ ਰਿਪੋਰਟ ਬੁੱਧਵਾਰ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋਂ : ਜੀ. ਐੱਨ. ਡੀ. ਯੂ. ਵਲੋਂ ਪ੍ਰੀਖਿਆਵਾਂ 15 ਜੁਲਾਈ ਤਕ ਮੁਲਤਵੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਐਪੀਡੀਮੋਲੋਜਿਸਟ ਅਫਸਰ ਡਾ. ਸਵਰਨਜੀਤ ਧਵਨ ਨੇ ਦੱਸਿਆ ਕਿ ਜ਼ਿਲੇ 'ਚੋਂ 27 ਜੂਨ ਨੂੰ ਲਏ ਗਏ 266 ਸੈਂਪਲਾਂ ਦੀਆਂ ਸਾਰੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ, ਜਦਕਿ ਸਿਵਲ ਹਸਪਤਾਲ ਦੇ ਫਲੂ ਕਾਰਨਰ ਤੋਂ ਵੱਡੀ ਗਿਣਤੀ 'ਚ ਸੈਂਪਲ ਲਏ ਗਏ ਹਨ, ਜਿਨ੍ਹਾਂ ਦੀਆਂ ਰਿਪੋਰਟਾਂ ਬੁੱਧਵਾਰ ਨੂੰ ਆ ਸਕਦੀਆਂ ਹਨ। ਉਨ੍ਹਾਂ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕ ਸਿਹਤ ਵਿਭਾਗ ਵੱਲੋਂ ਦੱਸੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਰਹਿਣਗੇ ਤਾਂ ਕੋਰੋਨਾ ਕਿਸੇ ਦਾ ਕੁਝ ਨਹੀਂ ਵਿਗਾੜ ਸਕਦਾ।
ਇਹ ਵੀ ਪੜ੍ਹੋਂ : ਹਵਸ ਅੰਨ੍ਹੇ ਚਾਚੇ ਦੀ ਕਰਤੂਤ, 9 ਸਾਲਾ ਭਤੀਜੀ ਨਾਲ ਕੀਤਾ ਜਬਰ-ਜ਼ਨਾਹ