ਤਰਨਤਾਰਨ ਦੇ ਪਿੰਡ ਘੁਰਕਵਿੰਡ ਵਿਖੇ ਐਕਸਿਸ ਬੈਂਕ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ

Saturday, Feb 05, 2022 - 04:17 PM (IST)

ਤਰਨਤਾਰਨ ਦੇ ਪਿੰਡ ਘੁਰਕਵਿੰਡ ਵਿਖੇ ਐਕਸਿਸ ਬੈਂਕ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ

ਤਰਨਤਾਰਨ (ਰਮਨ) - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਘੁਰਕਵਿੰਡ ਵਿਖੇ ਐਕਸਿਸ ਬੈਂਕ ਨੂੰ ਕੁਝ ਅਣਪਛਾਤੇ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਲੱਖਾਂ ਰੁਪਏ ਦੀ ਲੁੱਟ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਲੁੱਟ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਉਕਤ ਸਥਾਨ ’ਤੇ ਮੌਕੇ ’ਤੇ ਪਹੁੰਚ ਚੁੱਕੇ ਹਨ, ਜਿਨ੍ਹਾਂ ਨੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ

ਮਿਲੀ ਜਾਣਕਾਰੀ ਅਨੁਸਾਰ ਐਕਸਿਸ ਬੈਂਕ ਵਿਖੇ ਹੋਈ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਬੁਲਟ ’ਤੇ ਸਵਾਰ ਹੋ ਕੇ ਆਏ ਸਨ। ਲੁਟੇਰਿਆਂ ਨੇ ਬੈਂਕ ਦੇ ਸੁਰੱਖਿਆ ਗਾਰਡ ਨੂੰ ਗੰਨ ਪੁਆਇੰਟ ’ਤੇ ਨਿਸ਼ਾਨਾ ਬਣਾਉਂਦੇ ਹੋਏ ਕਰੀਬ 8 ਲੱਖ ਰੁਪਏ ਦੀ ਰਾਸ਼ੀ ਲੁੱਟ ਲਈ ਹੈ, ਜਿਸ ਦੀ ਅਜੇ ਪੁਸ਼ਟੀ ਹੋਣੀ ਬਾਕੀ ਹੈ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)


author

rajwinder kaur

Content Editor

Related News