ਬੀ.ਐੱਸ.ਐੱਫ. ਨੂੰ ਮਿਲੀ ਵੱਡੀ ਸਫ਼ਲਤਾ, 50 ਕਰੋੜ ਦੀ ਹੈਰੋਇਨ ਬਰਾਮਦ

10/15/2020 4:32:37 PM

ਤਰਨਤਾਰਨ (ਰਮਨ) : ਭਾਰਤ-ਪਾਕਿ ਸਰਹੱਦ ਤੋਂ ਬੀ.ਐੱਸ.ਐੱਫ. ਵਲੋਂ 10 ਕਿੱਲੋ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬੀ.ਐੱਸ.ਐੱਫ਼. ਦੀਆਂ ਦੋ ਵੱਖ-ਵੱਖ ਬਟਾਲੀਅਨ ਵਲੋਂ ਜ਼ਿਲ੍ਹਾ ਤਰਨਤਾਰਨ ਦੀ ਚੌਕੀ ਕਲਸ਼ ਅਤੇ ਰਾਜੋਕੇ ਤੋਂ ਇਹ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਕੌਮਾਂਤਰੀ ਕੀਮਤ 50 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫ਼ਿਲਹਾਲ ਉਕਤ ਹੈਰੋਇਨ ਨੂੰ ਬੀ.ਐੱਸ.ਐੱਫ਼ ਨੇ ਆਪਣੇ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਕਲਯੁੱਗੀ ਪੁੱਤਾਂ ਨੇ ਜਾਇਦਾਦ ਖ਼ਾਤਰ ਬਜ਼ੁਰਗ ਪਿਤਾ 'ਤੇ ਢਾਹਿਆ ਤਸ਼ੱਦਦ, CCTV 'ਚ ਕੈਦ ਹੋਈ ਕਰਤੂਤ

Baljeet Kaur

This news is Content Editor Baljeet Kaur