ਨਸ਼ੇ ਵਾਲੀਆਂ ਗੋਲੀਆਂ ਸਮੇਤ ਤਿੰਨ ਕਾਬੂ
07/26/2019 11:40:50 AM
ਤਰਨਤਾਰਨ (ਬਲਵਿੰਦਰ ਕੌਰ) : ਥਾਣਾ ਗੋਇੰਦਵਾਲ ਪੁਲਸ ਨੇ ਤਿੰਨ ਲੋਕਾਂ ਨੂੰ 630 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਚਰਨ ਦਾਸ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੇ ਪੁਲ ਅੱਡਾ ਜੌਹਲ ਢਾਏ ਵਾਲੇ ਵਿਖੇ ਗਸ਼ਤ ਦੌਰਾਨ ਜਦੋਂ ਤਿੰਨ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਨਸ਼ੇ ਵਾਲੀਆਂ 630 ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀਆਂ ਦੀ ਪਛਾਣ ਕੰਵਲਜੀਤ ਸਿੰਘ ਉਰਫ ਕੰਵਲ, ਸੁਖਰਾਜ ਸਿੰਘ ਉਰਫ ਰਾਜਾ ਅਤੇ ਨਿਸ਼ਾਨ ਸਿੰਘ ਵਾਸੀਆਨ ਮੁੰਡਾ ਪਿੰਡ ਦੇ ਤੌਰ 'ਤੇ ਹੋਈ।ਪੁਲਸ ਨੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।