ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 21 ਲੱਖ ਦੀ ਮਾਰੀ ਠੱਗੀ, ਕੇਸ ਦਰਜ

10/16/2019 11:05:55 AM

ਤਰਨਤਾਰਨ (ਬਲਵਿੰਦਰ ਕੌਰ) : ਜ਼ਿਲਾ ਤਰਨਤਾਰਨ ਦੇ ਪਿੰਡ ਚੂਸਲੇਵੜ ਨਿਵਾਸੀ ਨੌਜਵਾਨ ਨੂੰ ਕੈਨੇਡਾ ਭੇਜਣ ਦੇ ਸਬਜ਼ਬਾਗ ਵਿਖਾ ਕੇ 21 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਪੱਟੀ ਪੁਲਸ ਨੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਰਣਜੀਤ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਚੂਸਲੇਵੜ ਨੇ ਦੱਸਿਆ ਕਿ ਉਸ ਦੇ ਲੜਕੇ ਸਲਵਿੰਦਰ ਸਿੰਘ ਨੂੰ ਕੈਨੇਡਾ ਭੇਜਣ ਸਬੰਧੀ ਸਚਿਨ ਸ਼ਰਮਾਂ ਨਾਮਕ ਵਿਅਕਤੀ ਨੇ ਆਪਣੀਆਂ ਗੱਲਾਂ ਵਿਚ ਫਸਾ ਲਿਆ ਅਤੇ ਕੈਨੇਡਾ ਭੇਜਣ ਅਤੇ ਪੱਕੇ ਤੌਰ 'ਤੇ ਕੰਮ ਦਿਵਾਉਣ ਦੇ ਨਾਮ 'ਤੇ 21 ਲੱਖ ਰੁਪਏ ਅਤੇ ਅਸਲ ਕਾਗਜ਼ਾਤ ਲੈ ਲਏ। ਪਰ ਬਾਅਦ ਵਿਚ ਉਕਤ ਵਿਅਕਤੀ ਟਾਲ ਮਟੋਲ ਕਰਦਾ ਰਿਹਾ ਅਤੇ ਉਸ ਦੇ ਲੜਕੇ ਸਲਵਿੰਦਰ ਸਿੰਘ ਨੂੰ ਕੈਨੇਡਾ ਨਹੀਂ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਜਿਸ ਦੀ ਸ਼ਿਕਾਇਤ ਉਨ੍ਹਾਂ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉੱਚ ਅਧਿਕਾਰੀਆਂ ਵਲੋਂ ਕਰਨ ਉਪਰੰਤ ਸਚਿਨ ਸ਼ਰਮਾਂ ਪੁੱਤਰ ਚੰਦਰ ਸ਼ਰਮਾ ਵਾਸੀ ਬਟਾਲਾ ਰੋਡ ਅੰਮ੍ਰਿਤਸਰ ਖਿਲਾਫ ਮੁਕੱਦਮਾ ਨੰਬਰ 164 ਤਹਿਤ ਕੇਸ ਦਰਜ ਕਰਕੇ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀਤ ਹੈ।


Baljeet Kaur

Content Editor

Related News