ਟਰੈਕਟਰ ਟਰਾਲੀ ਦੀ ਲਪੇਟ ''ਚ ਆਉਣ ਕਾਰਨ 13 ਸਾਲਾ ਬੱਚੇ ਦੀ ਮੌਤ, ਮਾਂ ਜ਼ਖ਼ਮੀ

Friday, Jul 17, 2020 - 04:12 PM (IST)

ਟਰੈਕਟਰ ਟਰਾਲੀ ਦੀ ਲਪੇਟ ''ਚ ਆਉਣ ਕਾਰਨ 13 ਸਾਲਾ ਬੱਚੇ ਦੀ ਮੌਤ, ਮਾਂ ਜ਼ਖ਼ਮੀ

ਤਰਨਤਾਰਨ (ਰਾਜੂ) : ਜ਼ਿਲ੍ਹਾ ਤਰਨਤਾਰਨ ਦੇ ਕਸਬਾ ਕੋਟ ਬੁੱਢਾ ਵਿਖੇ ਤੇਜ਼ ਰਫਤਾਰ ਟਰੈਕਟਰ ਟਰਾਲੀ ਚਾਲਕ ਦੀ ਲਪੇਟ 'ਚ ਆਉਣ ਨਾਲ ਐਕਟਿਵਾ ਸਵਾਰ ਬੱਚੇ ਦੀ ਮੌਤ ਹੋ ਗਈ ਜਦਕਿ ਉਸ ਦੀ ਮਾਂ ਦੇ ਵੀ ਗੰਭੀਰ ਸੱਟਾਂ ਲੱਗੀਆਂ। ਇਸ ਘਟਨਾ ਸਬੰਧੀ ਥਾਣਾ ਸਦਰ ਪੱਟੀ ਪੁਲਸ ਨੇ ਅਣਪਛਾਤੇ ਟਰੈਕਟਰ ਟਰਾਲੀ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਸੁਖਚੈਨ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਸੀਤੋ ਨੋ ਅਬਾਦ ਨੇ ਦੱਸਿਆ ਕਿ ਉਸ ਦੀ ਪਤਨੀ ਬਲਜੀਤ ਕੌਰ ਅਤੇ ਲੜਕਾ ਅਕਾਸ਼ਦੀਪ ਸਿੰਘ (13 ਸਾਲ) ਐਕਟਿਵਾ 'ਤੇ ਕੋਟ ਬੁੱਢਾ ਤੋਂ ਦਵਾਈ ਲੈਣ ਆਏ ਸੀ। ਜਦੋਂ ਇਹ ਦਵਾਈ ਲੈ ਕੇ ਵਾਪਸ ਜਾਣ ਲੱਗੇ ਤਾਂ ਦਾਣਾ ਮੰਡੀ ਦੇ ਨਜ਼ਦੀਕ ਇਕ ਟਰੈਕਟਰ ਟਰਾਲੀ ਜਾ ਰਹੀ ਸੀ ਜਿਸ ਵਿਚ ਲੱਕੜਾਂ ਲੱਦੀਆਂ ਹੋਈਆਂ ਸਨ। ਜਦ ਮੇਰੀ ਪਤਨੀ ਟਰੈਕਟਰ ਨੂੰ ਕਰਾਸ ਕਰਨ ਲੱਗੀ ਤਾਂ ਅਚਾਨਕ ਟਰੈਕਟਰ ਚਾਲਕ ਨੇ ਟਰੈਕਟਰ ਮੋੜ ਦਿੱਤਾ ਜਿਸ ਨਾਲ ਉਸ ਦੀ ਪਤਨੀ ਅਤੇ ਲੜਕਾ ਦੋਵੇਂ ਸੜਕ 'ਤੇ ਡਿੱਗ ਪਏ ਅਤੇ ਟਰੈਕਟਰ ਦੇ ਟਾਇਰ ਹੇਠਾਂ ਆਉਣ ਨਾਲ ਲੜਕੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦ ਕਿ ਪਤਨੀ ਦੇ ਵੀ ਕਾਫੀ ਸੱਟਾਂ ਲੱਗੀਆਂ। 

ਘਟਨਾ ਤੋਂ ਬਾਅਦ ਉਕਤ ਵਿਅਕਤੀ ਟਰੈਕਟਰ ਛੱਡ ਕੇ ਫਰਾਰ ਹੋ ਗਿਆ। ਇਸ ਸਬੰਧੀ ਚੌਂਕੀ ਸਭਰਾ ਦੇ ਇੰਚਾਰਜ ਏ.ਐੱਸ.ਆਈ. ਚਰਨ ਸਿੰਘ ਨੇ ਦੱਸਿਆ ਕਿ ਅਣਪਛਾਤੇ ਟਰੈਕਟਰ ਟਰਾਲੀ ਚਾਲਕ ਵਿਰੁੱਧ ਮੁਕੱਦਮਾ ਨੰਬਰ 172 ਧਾਰਾ 304ਏ/337/279/338/427 ਆਈ.ਪੀ.ਸੀ. ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News