ਸੀ.ਆਈ.ਏ. ਸਟਾਫ਼ ਨੂੰ ਮਿਲੀ ਵੱਡੀ ਸਫ਼ਲਤਾ, ਇਕ ਕਿਲੋ ਹੈਰੋਇਨ ਕੀਤੀ ਬਰਾਮਦ

Friday, Oct 09, 2020 - 04:48 PM (IST)

ਸੀ.ਆਈ.ਏ. ਸਟਾਫ਼ ਨੂੰ ਮਿਲੀ ਵੱਡੀ ਸਫ਼ਲਤਾ, ਇਕ ਕਿਲੋ ਹੈਰੋਇਨ ਕੀਤੀ ਬਰਾਮਦ

ਤਰਨਤਾਰਨ (ਰਾਜੂ, ਬਲਵਿੰਦਰ ਕੌਰ): ਤਰਨਤਾਰਨ 'ਚ ਸੀ.ਆਈ.ਏ. ਸਟਾਫ਼ ਨੇ ਇਕ ਕਿਲੋ ਹੈਰੋਇਨ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਹਾਲਾਂਕਿ ਤਸਕਰ ਮੌਕੇ ਤੋਂ ਫ਼ਰਾਰ ਹੋਣ 'ਚ ਸਫ਼ਲ ਹੋ ਗਿਆ। ਥਾਣਾ ਸਰਾਏ ਅਮਾਨਤ ਖਾਂ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਿਸਕੀ ਦੀ ਬੋਤਲ ਨਾਲ ਪਾਕਿ ਨੇਤਾ ਦੀ ਫੋਟੋ ਹੋਈ ਵਾਇਰਲ, ਜਾਣੋ ਕੀ ਹੈ ਸੱਚਾਈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਬਲਜੀਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਤਰਨਤਾਰਨ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਹਰਬੰਸਪੁਰਾ ਵਿਖੇ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਇਕ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਇਆ ਅਤੇ ਪੁਲਸ ਪਾਰਟੀ ਨੂੰ ਵੇਖ ਕੇ ਇਕ ਲਿਫ਼ਾਫ਼ਾ ਸੁੱਟ ਕੇ ਭੱਜ ਗਿਆ, ਜਿਸ 'ਚੋਂ 1 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫ਼ਰਾਰ ਹੋਏ ਮੁਲਜ਼ਮ ਦੀ ਪਛਾਣ ਪੂਰਨ ਸਿੰਘ ਉਰਫ ਪੁੰਨਾ ਪੁੱਤਰ ਸੰਤੋਖ ਸਿੰਘ ਵਾਸੀ ਭਕਨਾਂ ਕਲਾਂ ਜ਼ਿਲਾ ਅੰਮ੍ਰਿਤਸਰ ਵਜੋਂ ਹੋਈ। ਜਿਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 188 ਧਾਰਾ 21-ਸੀ/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਇਹ ਵੀ ਪੜ੍ਹੋ : ਦਰਿੰਦਗੀ ਦੀਆਂ ਹੱਦਾਂ ਪਾਰ: ਡੀ.ਜੇ. ਗਰੁੱਪ 'ਚ ਕੰਮ ਕਰਦੀ ਜਨਾਨੀ ਨਾਲ ਗੈਂਗਰੇਪ


author

Baljeet Kaur

Content Editor

Related News