ਤਰਨਤਾਰਨ ''ਚ ਵੀ ਦਿੱਸਿਆ ''ਭਾਰਤ ਬੰਦ'' ਦਾ ਮਿਲਿਆ ਜੁਲਿਆ ਅਸਰ
Wednesday, Jan 08, 2020 - 03:08 PM (IST)
ਤਰਨਤਾਰਨ (ਰਾਜੂ) : ਪੂਰੇ ਦੇਸ਼ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਸੰਗਠਨਾਂ ਵਲੋਂ 'ਭਾਰਤ ਬੰਦ' ਦੇ ਦਿੱਤੇ ਗਏ ਸੱਦੇ ਨੂੰ ਪੰਜਾਬ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਤਹਿਤ ਤਰਤਾਰਨ ਦੇ ਵੱਖ-ਵੱਖ ਹਿੱਸਿਆ 'ਚ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਖੇਤ ਮਜ਼ਦੂਰ ਯੂਨੀਅਨ ਵਲੋਂ ਜੰਡਿਆਲਾ ਰੋਡ 'ਤੇ ਰੇਲਵੇ ਕਰਾਸਿੰਘ ਜਾਮ ਕੀਤੀ ਗਈ ਹੈ। ਇਸੇ ਤਰ੍ਹਾਂ ਕਿਸਾਨ ਸੰਘਰਸ਼ ਕਮੇਟੀ ਵਲੋਂ ਬੋਹੜੀ ਚੌਕ 'ਤੇ ਧਰਨਾ ਲਗਾਇਆ ਗਿਆ ਅਤੇ ਪੱਟੀ ਮੋੜ ਜੀ.ਟੀ. ਰੋਡ 'ਤੇ ਸੀਪੀਆਈ ਅਤੇ ਸੀਪੀਐੱਮ ਵਲੋਂ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਅੱਜ ਸਰਕਾਰ ਦੀਆਂ 'ਲੋਕ ਵਿਰੋਧੀ' ਨੀਤੀਆਂ ਖਿਲਾਫ 10 ਕੇਂਦਰੀ ਟਰੇਡ ਯੂਨੀਅਨ ਵਲੋਂ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ 'ਚ ਤਕਰੀਬਨ 25 ਕਰੋੜ ਲੋਕ ਹਿੱਸਾ ਲੈ ਰਹੇ ਹਨ। ਇਨ੍ਹਾਂ ਟਰੇਡ ਯੂਨੀਅਨਾਂ ਸਣੇ ਕਈ ਬੈਕਿੰਗ ਯੂਨੀਅਨਾਂ ਅਤੇ ਫੈਡਰੇਸ਼ਨਾਂ ਨੇ ਪਿਛਲੇ ਸਾਲ ਸਤੰਬਰ 'ਚ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਇਸ ਹੜਤਾਲ ਦੌਰਾਨ, ਸਰਵਜਨਿਕ ਟਰਾਂਸਪੋਰਟ, ਦੁੱਧ ਅਤੇ ਸਬਜ਼ੀਆਂ ਤੋਂ ਇਲਾਵਾ ਨੈੱਟਵਰਕਿੰਗ, ਏ.ਟੀ.ਐੱਮ. ਫੰਡ ਟਰਾਂਸਫਰ ਵਰਗੀਆਂ ਸੇਵਾਵਾਂ ਵੀ ਪ੍ਰਭਾਵਿਤ ਹੋ ਸਕਦੀਆਂ ਹਨ।